29ਤੁਹਾਡਾ ਪਰਮੇਸ਼ਵਰ ਤੁਹਾਡੇ ਅੱਗੇ ਉਹਨਾਂ ਕੌਮਾਂ ਨੂੰ ਵੱਢ ਸੁੱਟੇਗਾ ਜਿਨ੍ਹਾਂ ਉੱਤੇ ਤੁਸੀਂ ਹਮਲਾ ਕਰਨ ਜਾ ਰਹੇ ਹੋ। ਪਰ ਜਦੋਂ ਤੁਸੀਂ ਉਹਨਾਂ ਨੂੰ ਬਾਹਰ ਕੱਢ ਦੇਵੋਗੇ ਤਾਂ ਉਹਨਾਂ ਦੇ ਦੇਸ਼ ਵਿੱਚ ਵੱਸ ਜਾਓ,
30ਅਤੇ ਜਦੋਂ ਉਹ ਤੁਹਾਡੇ ਸਾਹਮਣੇ ਤਬਾਹ ਹੋ ਜਾਣ, ਤਾਂ ਸਾਵਧਾਨ ਰਹੋ ਕਿ ਤੁਸੀਂ ਉਹਨਾਂ ਦੇ ਦੇਵਤਿਆਂ ਬਾਰੇ ਪੁੱਛ-ਗਿੱਛ ਕਰਦੇ ਹੋਏ ਨਾ ਫਸੋ, “ਇਹ ਕੌਮਾਂ ਆਪਣੇ ਦੇਵਤਿਆਂ ਦੀ ਸੇਵਾ ਕਿਵੇਂ ਕਰਦੀਆਂ ਹਨ? ਅਸੀਂ ਵੀ ਅਜਿਹਾ ਹੀ ਕਰਾਂਗੇ।”
31ਤੁਹਾਨੂੰ ਆਪਣੇ ਯਾਹਵੇਹ ਦੀ ਉਹਨਾਂ ਦੇ ਤਰੀਕੇ ਨਾਲ ਉਪਾਸਨਾ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹੋਏ ਹਰ ਤਰ੍ਹਾਂ ਦੇ ਘਿਣਾਉਣੇ ਕੰਮ ਕਰਦੇ ਹਨ ਯਾਹਵੇਹ ਜਿਨ੍ਹਾਂ ਨੂੰ ਨਫ਼ਰਤ ਕਰਦਾ ਹੈ। ਇੱਥੋਂ ਤੱਕ ਕਿ ਉਹ ਆਪਣੇ ਦੇਵਤਿਆਂ ਨੂੰ ਬਲੀਆਂ ਵਜੋਂ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜ ਦਿੰਦੇ ਹਨ।
32ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ ਤੁਸੀਂ ਉਹਨਾਂ ਦੀ ਪਾਲਣਾ ਕਰਨਾ ਇਨ੍ਹਾਂ ਵਿੱਚੋਂ ਨਾ ਕੁਝ ਵਧਾਓ ਨਾ ਕੁਝ ਘਟਾਓ।