ਬਿਵਸਥਾ 13

ਜੇ ਕੋਈ ਨਬੀ ਜਾਂ ਉਹ ਜੋ ਸੁਪਨਿਆਂ ਦੁਆਰਾ ਭਵਿੱਖਬਾਣੀ ਕਰਦਾ ਹੈ, ਤੁਹਾਡੇ ਵਿਚਕਾਰ ਪ੍ਰਗਟ ਹੁੰਦਾ ਹੈ ਅਤੇ ਤੁਹਾਨੂੰ ਇੱਕ ਨਿਸ਼ਾਨ ਜਾਂ ਅਚੰਭੇ ਦੀ ਘੋਸ਼ਣਾ ਕਰਦਾ ਹੈ,

Deuteronomy 13:1 (UKJV) If there arise among you a prophet, or a dreamer of dreams, and gives you a sign or a wonder,

1ਜੇ ਕੋਈ ਨਬੀ ਜਾਂ ਉਹ ਜੋ ਸੁਪਨਿਆਂ ਦੁਆਰਾ ਭਵਿੱਖਬਾਣੀ ਕਰਦਾ ਹੈ, ਤੁਹਾਡੇ ਵਿਚਕਾਰ ਪ੍ਰਗਟ ਹੁੰਦਾ ਹੈ ਅਤੇ ਤੁਹਾਨੂੰ ਇੱਕ ਨਿਸ਼ਾਨ ਜਾਂ ਅਚੰਭੇ ਦੀ ਘੋਸ਼ਣਾ ਕਰਦਾ ਹੈ,

2ਅਤੇ ਜੇ ਉਹ ਨਿਸ਼ਾਨ ਜਾਂ ਅਚੰਭੇ ਦੀ ਗੱਲ ਕੀਤੀ ਜਾਂਦੀ ਹੈ ਅਤੇ ਨਬੀ ਕਹਿੰਦਾ ਹੈ, “ਆਓ ਅਸੀਂ ਦੂਜੇ ਦੇਵਤਿਆਂ ਦੀ ਪਾਲਣਾ ਕਰੀਏ” (ਜਿਨ੍ਹਾਂ ਦੇਵਤਿਆਂ ਨੂੰ ਤੁਸੀਂ ਨਹੀਂ ਜਾਣਦੇ) “ਅਤੇ ਅਸੀਂ ਉਹਨਾਂ ਦੀ ਉਪਾਸਨਾ ਕਰੀਏ,”

3ਤੁਹਾਨੂੰ ਉਸ ਨਬੀ ਜਾਂ ਸੁਪਨੇ ਲੈਣ ਵਾਲੇ ਦੀਆਂ ਗੱਲਾਂ ਨੂੰ ਨਹੀਂ ਸੁਣਨਾ ਚਾਹੀਦਾ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਇਹ ਜਾਣਨ ਲਈ ਤੁਹਾਡੀ ਪਰਖ ਕਰ ਰਿਹਾ ਹੈ ਕਿ ਤੁਸੀਂ ਉਸਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਰੂਹ ਨਾਲ ਪਿਆਰ ਕਰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.