ਬਿਵਸਥਾ 13

ਉਹਨਾਂ ਨੂੰ ਪੱਥਰਾਂ ਨਾਲ ਮਾਰ ਸੁੱਟੋ, ਕਿਉਂਕਿ ਉਹਨਾਂ ਨੇ ਤੁਹਾਨੂੰ ਯਾਹਵੇਹ ਤੁਹਾਡੇ ਪਰਮੇਸ਼ਵਰ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ, ਜੋ ਤੁਹਾਨੂੰ ਮਿਸਰ ਤੋਂ, ਉਸ ਗੁਲਾਮੀ ਦੇ ਦੇਸ਼ ਵਿੱਚੋਂ ਕੱਢ ਲਿਆਇਆ ਸੀ।

Deuteronomy 13:10 (UKJV) And you shall stone him with stones, that he die; because he has sought to thrust you away from the LORD your God, which brought you out of the land of Egypt, from the house of bondage.

8ਉਹਨਾਂ ਦੀ ਗੱਲ ਨਾ ਮੰਨੋ ਅਤੇ ਨਾ ਸੁਣੋ ਅਤੇ ਨਾ ਹੀ ਉਹਨਾਂ ਉੱਤੇ ਕੋਈ ਤਰਸ ਦਿਖਾਓ। ਉਹਨਾਂ ਨੂੰ ਨਾ ਬਖਸ਼ੋ ਜਾਂ ਉਹਨਾਂ ਨੂੰ ਢਾਲ਼ ਨਾ ਦਿਓ।

9ਤੁਸੀਂ ਉਹਨਾਂ ਨੂੰ ਜ਼ਰੂਰ ਮਾਰ ਦਿਓ, ਉਹਨਾਂ ਨੂੰ ਮਾਰਨ ਵਿੱਚ ਤੁਹਾਡਾ ਹੱਥ ਪਹਿਲਾਂ ਹੋਣਾ ਚਾਹੀਦਾ ਹੈ ਅਤੇ ਫਿਰ ਸਾਰੇ ਲੋਕਾਂ ਦੇ ਹੱਥ ਉੱਠਣ।

10ਉਹਨਾਂ ਨੂੰ ਪੱਥਰਾਂ ਨਾਲ ਮਾਰ ਸੁੱਟੋ, ਕਿਉਂਕਿ ਉਹਨਾਂ ਨੇ ਤੁਹਾਨੂੰ ਯਾਹਵੇਹ ਤੁਹਾਡੇ ਪਰਮੇਸ਼ਵਰ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ, ਜੋ ਤੁਹਾਨੂੰ ਮਿਸਰ ਤੋਂ, ਉਸ ਗੁਲਾਮੀ ਦੇ ਦੇਸ਼ ਵਿੱਚੋਂ ਕੱਢ ਲਿਆਇਆ ਸੀ।

11ਤਦ ਸਾਰਾ ਇਸਰਾਏਲ ਸੁਣੇਗਾ ਅਤੇ ਭੈਭੀਤ ਹੋ ਜਾਵੇਗਾ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜਿਹਾ ਮੰਦਾ ਕੰਮ ਫੇਰ ਨਹੀਂ ਕਰੇਗਾ।

12ਜੇਕਰ ਤੁਸੀਂ ਆਪਣੇ ਕਿਸੇ ਨਗਰ ਦੇ ਵਿਖੇ ਸੁਣੋ, ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵੱਸਣ ਲਈ ਦਿੰਦਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.