10ਉਹਨਾਂ ਨੂੰ ਪੱਥਰਾਂ ਨਾਲ ਮਾਰ ਸੁੱਟੋ, ਕਿਉਂਕਿ ਉਹਨਾਂ ਨੇ ਤੁਹਾਨੂੰ ਯਾਹਵੇਹ ਤੁਹਾਡੇ ਪਰਮੇਸ਼ਵਰ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ, ਜੋ ਤੁਹਾਨੂੰ ਮਿਸਰ ਤੋਂ, ਉਸ ਗੁਲਾਮੀ ਦੇ ਦੇਸ਼ ਵਿੱਚੋਂ ਕੱਢ ਲਿਆਇਆ ਸੀ।
11ਤਦ ਸਾਰਾ ਇਸਰਾਏਲ ਸੁਣੇਗਾ ਅਤੇ ਭੈਭੀਤ ਹੋ ਜਾਵੇਗਾ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜਿਹਾ ਮੰਦਾ ਕੰਮ ਫੇਰ ਨਹੀਂ ਕਰੇਗਾ।
12ਜੇਕਰ ਤੁਸੀਂ ਆਪਣੇ ਕਿਸੇ ਨਗਰ ਦੇ ਵਿਖੇ ਸੁਣੋ, ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵੱਸਣ ਲਈ ਦਿੰਦਾ ਹੈ,
13ਤੁਹਾਡੇ ਵਿੱਚੋਂ ਕੁਝ ਨਿਕੰਮੇ ਲੋਕਾਂ ਨੇ ਜਾ ਕੇ ਉਸ ਸ਼ਹਿਰ ਦੇ ਵਾਸੀਆਂ ਨੂੰ ਇਹ ਕਹਿ ਕੇ ਗੁਮਰਾਹ ਕੀਤਾ ਹੈ ਕਿ “ਆਓ ਅਸੀਂ ਇਹਨਾਂ ਦੇਵਤਿਆਂ ਦੀ ਪੂਜਾ ਕਰੀਏ” (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ)।
14ਤਾਂ ਤੁਸੀਂ ਪੁੱਛ-ਗਿੱਛ ਕਰੋ ਅਤੇ ਜਾਂਚ ਕਰੋ ਅਤੇ ਪੱਕਾ ਪਤਾ ਲਗਾਓ ਅਤੇ ਵੇਖੋ, ਜੇਕਰ ਇਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਇਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ,