3ਤੁਹਾਨੂੰ ਉਸ ਨਬੀ ਜਾਂ ਸੁਪਨੇ ਲੈਣ ਵਾਲੇ ਦੀਆਂ ਗੱਲਾਂ ਨੂੰ ਨਹੀਂ ਸੁਣਨਾ ਚਾਹੀਦਾ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਇਹ ਜਾਣਨ ਲਈ ਤੁਹਾਡੀ ਪਰਖ ਕਰ ਰਿਹਾ ਹੈ ਕਿ ਤੁਸੀਂ ਉਸਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਰੂਹ ਨਾਲ ਪਿਆਰ ਕਰਦੇ ਹੋ।
4ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਹੈ ਜਿਸਦੀ ਤੁਹਾਨੂੰ ਪਾਲਣ ਕਰਨੀ ਚਾਹੀਦੀ ਹੈ ਅਤੇ ਤੁਹਾਨੂੰ ਉਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਸਦੇ ਹੁਕਮਾਂ ਨੂੰ ਮੰਨੋ ਅਤੇ ਉਸਦੀ ਪਾਲਣਾ ਕਰੋ, ਉਸ ਦੀ ਸੇਵਾ ਕਰੋ ਅਤੇ ਉਸ ਨੂੰ ਫੜੀ ਰੱਖੋ।
5ਉਸ ਨਬੀ ਜਾਂ ਸੁਪਨੇ ਲੈਣ ਵਾਲੇ ਨੂੰ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਕਰਨ ਲਈ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜਿਸ ਨੇ ਤੁਹਾਨੂੰ ਮਿਸਰ ਵਿੱਚੋਂ ਕੱਢਿਆ ਅਤੇ ਤੁਹਾਨੂੰ ਗੁਲਾਮੀ ਦੇ ਦੇਸ਼ ਵਿੱਚੋਂ ਛੁਡਾਇਆ। ਉਸ ਨਬੀ ਜਾਂ ਸੁਪਨੇ ਲੈਣ ਵਾਲੇ ਨੇ ਤੁਹਾਨੂੰ ਉਸ ਰਾਹ ਤੋਂ ਮੋੜਨ ਦੀ ਕੋਸ਼ਿਸ਼ ਕੀਤੀ ਜਿਸ ਤਰ੍ਹਾਂ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਪਾਲਣਾ ਕਰਨ ਦਾ ਹੁਕਮ ਦਿੱਤਾ ਸੀ। ਤੁਹਾਨੂੰ ਆਪਣੇ ਵਿੱਚੋਂ ਬਦੀ ਨੂੰ ਦੂਰ ਕਰਨਾ ਚਾਹੀਦਾ ਹੈ।
6ਜੇ ਤੁਹਾਡਾ ਆਪਣਾ ਭਰਾ ਜਾਂ ਤੁਹਾਡਾ ਪੁੱਤਰ ਜਾਂ ਧੀ ਜਾਂ ਤੁਹਾਡੀ ਪਤਨੀ ਜਾਂ ਤੁਹਾਡਾ ਸਭ ਤੋਂ ਪਿਆਰਾ ਦੋਸਤ ਤੁਹਾਨੂੰ ਇਹ ਕਹਿ ਕੇ ਭਰਮਾਉਂਦਾ ਹੈ, “ਆਓ ਅਸੀਂ ਚੱਲੀਏ ਅਤੇ ਹੋਰ ਦੇਵਤਿਆਂ ਦੀ ਪੂਜਾ ਕਰੀਏ” (ਉਹ ਦੇਵਤੇ ਜਿਨ੍ਹਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੂਰਵਜ ਜਾਣਦੇ ਹਨ,
7ਤੁਹਾਡੇ ਆਲੇ-ਦੁਆਲੇ ਦੇ ਲੋਕਾਂ ਦੇ ਦੇਵਤਿਆਂ ਨੂੰ, ਭਾਵੇਂ ਨੇੜੇ ਜਾਂ ਦੂਰ, ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ),