ਬਿਵਸਥਾ 14

ਜੇਕਰ ਉਹ ਸਥਾਨ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਬਹੁਤ ਦੂਰ ਹੋਵੇ, ਅਤੇ ਉੱਥੋਂ ਦਾ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਬਰਕਤ ਨਾਲ ਮਿਲੀਆਂ ਵਸਤੂਆਂ ਉੱਥੇ ਲੈ ਕੇ ਜਾ ਨਾ ਸਕੋ,

Deuteronomy 14:24 (UKJV) And if the way be too long for you, so that you are not able to carry it; or if the place be too far from you, which the LORD your God shall choose to set his name there, when the LORD your God has blessed you:

22ਤੁਹਾਡੇ ਖੇਤਾਂ ਵਿੱਚ ਹਰ ਸਾਲ ਪੈਦਾ ਹੋਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਦਸਵਾਂ ਹਿੱਸਾ ਦਿਓ।

23ਆਪਣੇ ਅੰਨ, ਨਵੀਂ ਦਾਖ਼ਰਸ ਅਤੇ ਜ਼ੈਤੂਨ ਦੇ ਤੇਲ ਦਾ ਦਸਵੰਧ ਅਤੇ ਆਪਣੇ ਇੱਜੜਾਂ ਅਤੇ ਚੌਣੇ ਦੇ ਪਹਿਲੌਠੇ ਨੂੰ ਯਾਹਵੇਹ ਦੇ ਸਨਮੁੱਖ ਖਾਓ ਜਿੱਥੇ ਉਹ ਆਪਣੇ ਨਾਮ ਲਈ ਨਿਵਾਸ ਸਥਾਨ ਚੁਣੇਗਾ, ਤਾਂ ਜੋ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦਾ ਡਰ ਸਦਾ ਤੱਕ ਮੰਨਣਾ ਸਿੱਖੋ।

24ਜੇਕਰ ਉਹ ਸਥਾਨ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਬਹੁਤ ਦੂਰ ਹੋਵੇ, ਅਤੇ ਉੱਥੋਂ ਦਾ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਬਰਕਤ ਨਾਲ ਮਿਲੀਆਂ ਵਸਤੂਆਂ ਉੱਥੇ ਲੈ ਕੇ ਜਾ ਨਾ ਸਕੋ,

25ਫਿਰ ਆਪਣਾ ਦਸਵੰਧ ਚਾਂਦੀ ਵਿੱਚ ਬਦਲੋ ਅਤੇ ਚਾਂਦੀ ਨੂੰ ਆਪਣੇ ਨਾਲ ਲੈ ਜਾਓ ਅਤੇ ਉਸ ਜਗ੍ਹਾ ਉੱਤੇ ਜਾਓ ਜਿਸ ਨੂੰ ਤੁਹਾਡਾ ਪਰਮੇਸ਼ਵਰ ਚੁਣੇਗਾ।

26ਜੋ ਵੀ ਤੁਸੀਂ ਚਾਹੁੰਦੇ ਹੋ, ਉਹ ਖਰੀਦਣ ਲਈ ਚਾਂਦੀ ਦੀ ਵਰਤੋਂ ਕਰੋ: ਪਸ਼ੂ, ਭੇਡ, ਦਾਖ਼ਰਸ ਜਾਂ ਹੋਰ ਕੋਈ ਪੀਣ ਵਾਲੀ ਵਸਤੂ, ਕੋਈ ਵੀ ਚੀਜ਼ ਜੋ ਤੁਸੀਂ ਚਾਹੁੰਦੇ ਹੋ। ਫ਼ੇਰ ਤੁਸੀਂ ਅਤੇ ਤੁਹਾਡੇ ਪਰਿਵਾਰ ਨਾਲ ਯਾਹਵੇਹ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਖਾਓ ਅਤੇ ਅਨੰਦ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.