ਬਿਵਸਥਾ 14

ਕੋਈ ਵੀ ਘਿਣਾਉਣੀ ਚੀਜ਼ ਨਾ ਖਾਓ।

Deuteronomy 14:3 (UKJV) You shall not eat any abominable thing.

1ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਬੱਚੇ ਹੋ, ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਲਈ ਆਪਣੇ ਆਪ ਨੂੰ ਨਾ ਵੱਢੋ ਅਤੇ ਨਾ ਹੀ ਆਪਣੇ ਭਰਵੱਟਿਆਂ ਨੂੰ ਮੁਨਾਓ,

2ਕਿਉਂ ਜੋ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਲੋਕ ਹੋ ਅਤੇ ਧਰਤੀ ਦੇ ਚਿਹਰੇ ਉੱਤੇ ਸਾਰੀਆਂ ਕੌਮਾਂ ਵਿੱਚੋਂ, ਯਾਹਵੇਹ ਨੇ ਤੁਹਾਨੂੰ ਆਪਣੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।

3ਕੋਈ ਵੀ ਘਿਣਾਉਣੀ ਚੀਜ਼ ਨਾ ਖਾਓ।

4ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ ਜਿਵੇਂ ਬਲਦ, ਭੇਡ, ਬੱਕਰੀ,

5ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.