2ਕਿਉਂ ਜੋ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਲੋਕ ਹੋ ਅਤੇ ਧਰਤੀ ਦੇ ਚਿਹਰੇ ਉੱਤੇ ਸਾਰੀਆਂ ਕੌਮਾਂ ਵਿੱਚੋਂ, ਯਾਹਵੇਹ ਨੇ ਤੁਹਾਨੂੰ ਆਪਣੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।
3ਕੋਈ ਵੀ ਘਿਣਾਉਣੀ ਚੀਜ਼ ਨਾ ਖਾਓ।
4ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ ਜਿਵੇਂ ਬਲਦ, ਭੇਡ, ਬੱਕਰੀ,
5ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ
6ਤੁਸੀਂ ਉਹਨਾਂ ਜਾਨਵਰਾਂ ਨੂੰ ਖਾ ਸਕਦੇ ਹੋ ਜਿਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਉਹ ਉਗਾਲੀ ਕਰਦਾ ਹੋਵੇ।