4ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ ਜਿਵੇਂ ਬਲਦ, ਭੇਡ, ਬੱਕਰੀ,
5ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ
6ਤੁਸੀਂ ਉਹਨਾਂ ਜਾਨਵਰਾਂ ਨੂੰ ਖਾ ਸਕਦੇ ਹੋ ਜਿਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਉਹ ਉਗਾਲੀ ਕਰਦਾ ਹੋਵੇ।
7ਫਿਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਉਹ ਉਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਉਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ।
8ਅਤੇ ਸੂਰ ਵੀ ਅਸ਼ੁੱਧ ਹੈ ਹਾਲਾਂਕਿ ਇਸ ਦੇ ਖੁਰ ਪਾਟੇ ਹੋਏ ਹਨ, ਪਰ ਇਹ ਉਗਾਲੀ ਨਹੀਂ ਕਰਦਾ ਹੈ, ਤੁਸੀਂ ਉਸਦਾ ਮਾਸ ਨਾ ਖਾਣਾ ਨਾ ਉਹਨਾਂ ਦੀਆਂ ਲਾਸ਼ਾਂ ਨੂੰ ਛੂਹਣਾ।