ਬਿਵਸਥਾ 14

ਅਤੇ ਸੂਰ ਵੀ ਅਸ਼ੁੱਧ ਹੈ ਹਾਲਾਂਕਿ ਇਸ ਦੇ ਖੁਰ ਪਾਟੇ ਹੋਏ ਹਨ, ਪਰ ਇਹ ਉਗਾਲੀ ਨਹੀਂ ਕਰਦਾ ਹੈ, ਤੁਸੀਂ ਉਸਦਾ ਮਾਸ ਨਾ ਖਾਣਾ ਨਾ ਉਹਨਾਂ ਦੀਆਂ ਲਾਸ਼ਾਂ ਨੂੰ ਛੂਹਣਾ।

Deuteronomy 14:8 (UKJV) And the swine, because it divides the hoof, yet chews not the cud, it is unclean unto you: all of you shall not eat of their flesh, nor touch their dead carcass.

6ਤੁਸੀਂ ਉਹਨਾਂ ਜਾਨਵਰਾਂ ਨੂੰ ਖਾ ਸਕਦੇ ਹੋ ਜਿਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਉਹ ਉਗਾਲੀ ਕਰਦਾ ਹੋਵੇ।

7ਫਿਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਉਹ ਉਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਉਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ।

8ਅਤੇ ਸੂਰ ਵੀ ਅਸ਼ੁੱਧ ਹੈ ਹਾਲਾਂਕਿ ਇਸ ਦੇ ਖੁਰ ਪਾਟੇ ਹੋਏ ਹਨ, ਪਰ ਇਹ ਉਗਾਲੀ ਨਹੀਂ ਕਰਦਾ ਹੈ, ਤੁਸੀਂ ਉਸਦਾ ਮਾਸ ਨਾ ਖਾਣਾ ਨਾ ਉਹਨਾਂ ਦੀਆਂ ਲਾਸ਼ਾਂ ਨੂੰ ਛੂਹਣਾ।

9ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਚੀਜ਼ ਨੂੰ ਖਾ ਸਕਦੇ ਹੋ ਜਿਸ ਦੇ ਖੰਭ ਅਤੇ ਚਾਨੇ ਹੋਣ।

10ਪਰ ਜਿਸ ਚੀਜ਼ ਦੇ ਖੰਭ ਅਤੇ ਚਾਨੇ ਨਾ ਹੋਣ ਤੁਸੀਂ ਨਾ ਖਾਓ। ਉਹ ਤੁਹਾਡੇ ਲਈ ਅਸ਼ੁੱਧ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.