ਬਿਵਸਥਾ 14

ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਚੀਜ਼ ਨੂੰ ਖਾ ਸਕਦੇ ਹੋ ਜਿਸ ਦੇ ਖੰਭ ਅਤੇ ਚਾਨੇ ਹੋਣ।

Deuteronomy 14:9 (UKJV) These all of you shall eat of all that are in the waters: all that have fins and scales shall all of you eat:

7ਫਿਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਉਹ ਉਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਉਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ।

8ਅਤੇ ਸੂਰ ਵੀ ਅਸ਼ੁੱਧ ਹੈ ਹਾਲਾਂਕਿ ਇਸ ਦੇ ਖੁਰ ਪਾਟੇ ਹੋਏ ਹਨ, ਪਰ ਇਹ ਉਗਾਲੀ ਨਹੀਂ ਕਰਦਾ ਹੈ, ਤੁਸੀਂ ਉਸਦਾ ਮਾਸ ਨਾ ਖਾਣਾ ਨਾ ਉਹਨਾਂ ਦੀਆਂ ਲਾਸ਼ਾਂ ਨੂੰ ਛੂਹਣਾ।

9ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਚੀਜ਼ ਨੂੰ ਖਾ ਸਕਦੇ ਹੋ ਜਿਸ ਦੇ ਖੰਭ ਅਤੇ ਚਾਨੇ ਹੋਣ।

10ਪਰ ਜਿਸ ਚੀਜ਼ ਦੇ ਖੰਭ ਅਤੇ ਚਾਨੇ ਨਾ ਹੋਣ ਤੁਸੀਂ ਨਾ ਖਾਓ। ਉਹ ਤੁਹਾਡੇ ਲਈ ਅਸ਼ੁੱਧ ਹੈ।

11ਤੁਸੀਂ ਕੋਈ ਵੀ ਸ਼ੁੱਧ ਪੰਛੀ ਖਾ ਸਕਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.