ਬਿਵਸਥਾ 15

ਹਰ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਕਰਜ਼ੇ ਦਾ ਛੁਟਕਾਰਾ ਦਿਆ ਕਰੋ।

Deuteronomy 15:1 (UKJV) At the end of every seven years you shall make a release.

1ਹਰ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਕਰਜ਼ੇ ਦਾ ਛੁਟਕਾਰਾ ਦਿਆ ਕਰੋ।

2ਇਹ ਇਸ ਤਰ੍ਹਾਂ ਕੀਤਾ ਜਾਣਾ ਚਾਹੀਦਾ ਹੈ ਕਿ ਹਰੇਕ ਲੈਣਦਾਰ ਜਿਸਨੇ ਆਪਣੇ ਕਿਸੇ ਗੁਆਂਢੀ ਇਸਰਾਏਲੀ ਨੂੰ ਕੋਈ ਕਰਜ਼ ਦਿੱਤਾ ਹੋਇਆ ਹੋਵੇ ਉਹ ਛੱਡ ਦੇਵੇ। ਉਹਨਾਂ ਨੂੰ ਆਪਣੇ ਲੋਕਾਂ ਵਿੱਚੋਂ ਕਿਸੇ ਤੋਂ ਭੁਗਤਾਨ ਦੀ ਲੋੜ ਨਹੀਂ ਹੋਵੇਗੀ, ਕਿਉਂਕਿ ਕਰਜ਼ੇ ਨੂੰ ਰੱਦ ਕਰਨ ਲਈ ਯਾਹਵੇਹ ਦੇ ਸਮੇਂ ਦੀ ਘੋਸ਼ਣਾ ਕੀਤੀ ਗਈ ਹੈ।

3ਤੁਸੀਂ ਕਿਸੇ ਪਰਦੇਸੀ ਤੋਂ ਵਸੂਲੀ ਦੀ ਮੰਗ ਕਰ ਸਕਦੇ ਹੋ, ਪਰ ਜੋ ਕੁਝ ਤੁਹਾਡੇ ਭਰਾਂ ਕੋਲ ਹੋਵੇ ਉਹ ਤੁਸੀਂ ਆਪਣੇ ਆਪ ਛੱਡ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.