ਬਿਵਸਥਾ 15

ਪਰ ਜੇ ਤੇਰਾ ਨੌਕਰ ਤੈਨੂੰ ਕਹੇ, “ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ,” ਕਿਉਂਕਿ ਉਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਿਆਰ ਕਰਦਾ ਹੈ ਅਤੇ ਤੁਹਾਡੇ ਨਾਲ ਚੰਗਾ ਰਹਿੰਦਾ ਹੈ,

Deuteronomy 15:16 (UKJV) And it shall be, if he say unto you, I will not go away from you; because he loves you and yours house, because he is well with you;

14ਉਹਨਾਂ ਨੂੰ ਆਪਣੇ ਇੱਜੜ, ਆਪਣੇ ਪਿੜ ਅਤੇ ਆਪਣੇ ਦਾਖ਼ਰਸ ਦੇ ਚੁਬਾਰੇ ਵਿੱਚੋਂ ਖੁੱਲ੍ਹੇ ਦਿਲ ਨਾਲ ਉਸ ਨੂੰ ਦਿਓ ਜਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਅਸੀਸ ਦਿੱਤੀ ਹੈ ਉਸੇ ਤਰ੍ਹਾਂ ਉਹਨਾਂ ਨੂੰ ਵੀ ਦਿਓ।

15ਯਾਦ ਰੱਖੋ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ ਅਤੇ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਛੁਡਾਇਆ ਸੀ, ਇਸ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦਿੰਦਾ ਹਾਂ।

16ਪਰ ਜੇ ਤੇਰਾ ਨੌਕਰ ਤੈਨੂੰ ਕਹੇ, “ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ,” ਕਿਉਂਕਿ ਉਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਿਆਰ ਕਰਦਾ ਹੈ ਅਤੇ ਤੁਹਾਡੇ ਨਾਲ ਚੰਗਾ ਰਹਿੰਦਾ ਹੈ,

17ਤਾਂ ਤੁਸੀਂ ਸੂਆ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ।

18ਜਦ ਤੁਸੀਂ ਉਸਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜੋ, ਤਾਂ ਉਸਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.