20ਹਰ ਸਾਲ ਤੁਸੀਂ ਅਤੇ ਆਪਣੇ ਪਰਿਵਾਰ ਦੇ ਨਾਲ ਯਾਹਵੇਹ ਆਪਣੇ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਖਾਓ, ਜਿਹੜਾ ਯਾਹਵੇਹ ਚੁਣੇਗਾ।
21ਜੇਕਰ ਕਿਸੇ ਜਾਨਵਰ ਵਿੱਚ ਕੋਈ ਨੁਕਸ ਹੈ ਜਿਵੇਂ ਉਹ ਲੰਗੜਾ ਜਾਂ ਅੰਨ੍ਹਾ ਜਾਂ ਉਸ ਵਿੱਚ ਕੋਈ ਗੰਭੀਰ ਨੁਕਸ ਹੋਵੇ, ਤਾਂ ਤੁਹਾਨੂੰ ਉਸ ਨੂੰ ਆਪਣੇ ਯਾਹਵੇਹ ਆਪਣੇ ਪਰਮੇਸ਼ਵਰ ਲਈ ਬਲੀ ਨਹੀਂ ਚੜ੍ਹਾਉਣਾ ਚਾਹੀਦਾ।
22ਤੁਸੀਂ ਇਸਨੂੰ ਆਪਣੇ ਨਗਰਾਂ ਵਿੱਚ ਖਾਓ। ਰਸਮੀ ਤੌਰ ਉੱਤੇ ਅਸ਼ੁੱਧ ਅਤੇ ਸ਼ੁੱਧ ਦੋਵੇਂ ਇਸ ਨੂੰ ਖਾ ਸਕਦੇ ਹਨ, ਜਿਵੇਂ ਕਿ ਇਹ ਗਜ਼ਲ ਜਾਂ ਹਿਰਨ ਸੀ।
23ਪਰ ਤੁਹਾਨੂੰ ਲਹੂ ਨਹੀਂ ਖਾਣਾ ਚਾਹੀਦਾ, ਇਸਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਓ।