ਬਿਵਸਥਾ 15

ਤਦ ਤੁਹਾਡੇ ਵਿੱਚੋਂ ਕੋਈ ਕੰਗਾਲ ਨਾ ਰਹੇਗਾ, ਕਿਉਂਕਿ ਜਿਹੜੀ ਧਰਤੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਿੱਚ ਦੇ ਰਿਹਾ ਹੈ, ਉਸ ਵਿੱਚ ਉਹ ਤੁਹਾਨੂੰ ਭਰਪੂਰ ਅਸੀਸ ਦੇਵੇਗਾ,

Deuteronomy 15:4 (UKJV) Save when there shall be no poor among you; for the LORD shall greatly bless you in the land which the LORD your God gives you for an inheritance to possess it:

2ਇਹ ਇਸ ਤਰ੍ਹਾਂ ਕੀਤਾ ਜਾਣਾ ਚਾਹੀਦਾ ਹੈ ਕਿ ਹਰੇਕ ਲੈਣਦਾਰ ਜਿਸਨੇ ਆਪਣੇ ਕਿਸੇ ਗੁਆਂਢੀ ਇਸਰਾਏਲੀ ਨੂੰ ਕੋਈ ਕਰਜ਼ ਦਿੱਤਾ ਹੋਇਆ ਹੋਵੇ ਉਹ ਛੱਡ ਦੇਵੇ। ਉਹਨਾਂ ਨੂੰ ਆਪਣੇ ਲੋਕਾਂ ਵਿੱਚੋਂ ਕਿਸੇ ਤੋਂ ਭੁਗਤਾਨ ਦੀ ਲੋੜ ਨਹੀਂ ਹੋਵੇਗੀ, ਕਿਉਂਕਿ ਕਰਜ਼ੇ ਨੂੰ ਰੱਦ ਕਰਨ ਲਈ ਯਾਹਵੇਹ ਦੇ ਸਮੇਂ ਦੀ ਘੋਸ਼ਣਾ ਕੀਤੀ ਗਈ ਹੈ।

3ਤੁਸੀਂ ਕਿਸੇ ਪਰਦੇਸੀ ਤੋਂ ਵਸੂਲੀ ਦੀ ਮੰਗ ਕਰ ਸਕਦੇ ਹੋ, ਪਰ ਜੋ ਕੁਝ ਤੁਹਾਡੇ ਭਰਾਂ ਕੋਲ ਹੋਵੇ ਉਹ ਤੁਸੀਂ ਆਪਣੇ ਆਪ ਛੱਡ ਦਿਓ।

4ਤਦ ਤੁਹਾਡੇ ਵਿੱਚੋਂ ਕੋਈ ਕੰਗਾਲ ਨਾ ਰਹੇਗਾ, ਕਿਉਂਕਿ ਜਿਹੜੀ ਧਰਤੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਿੱਚ ਦੇ ਰਿਹਾ ਹੈ, ਉਸ ਵਿੱਚ ਉਹ ਤੁਹਾਨੂੰ ਭਰਪੂਰ ਅਸੀਸ ਦੇਵੇਗਾ,

5ਜੇਕਰ ਤੁਸੀਂ ਪੂਰੀ ਤਰ੍ਹਾਂ ਆਗਿਆਕਾਰੀ ਰਹੋ ਅਤੇ ਆਪਣੇ ਯਾਹਵੇਹ ਪਰਮੇਸ਼ਵਰ ਅਤੇ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਨ ਲਈ ਸਾਵਧਾਨ ਰਹੋ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ।

6ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਸੀਸ ਦੇਵੇਗਾ ਜਿਵੇਂ ਉਸਨੇ ਵਾਅਦਾ ਕੀਤਾ ਹੈ ਅਤੇ ਤੁਸੀਂ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਵੋਗੇ ਪਰ ਕਿਸੇ ਤੋਂ ਕਰਜ਼ ਨਹੀਂ ਲਓਗੇ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਗੇ, ਪਰ ਕੋਈ ਵੀ ਤੁਹਾਡੇ ਉੱਤੇ ਰਾਜ ਨਹੀਂ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.