ਬਿਵਸਥਾ 15

ਇਸ ਦੀ ਬਜਾਏ, ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਜੋ ਵੀ ਚਾਹੀਦਾ ਹੈ ਉਧਾਰ ਦਿਓ।

Deuteronomy 15:8 (UKJV) But you shall open yours hand wide unto him, and shall surely lend him sufficient for his need, in that which he wants.

6ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਸੀਸ ਦੇਵੇਗਾ ਜਿਵੇਂ ਉਸਨੇ ਵਾਅਦਾ ਕੀਤਾ ਹੈ ਅਤੇ ਤੁਸੀਂ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਵੋਗੇ ਪਰ ਕਿਸੇ ਤੋਂ ਕਰਜ਼ ਨਹੀਂ ਲਓਗੇ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਗੇ, ਪਰ ਕੋਈ ਵੀ ਤੁਹਾਡੇ ਉੱਤੇ ਰਾਜ ਨਹੀਂ ਕਰੇਗਾ।

7ਜੇਕਰ ਤੁਹਾਡੇ ਨਾਲ ਦੇ ਇਸਰਾਏਲੀਆਂ ਵਿੱਚੋਂ ਕੋਈ ਉਸ ਦੇਸ਼ ਦੇ ਕਿਸੇ ਵੀ ਕਸਬੇ ਵਿੱਚ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ ਤੁਹਾਡੇ ਭਰਾਵਾਂ ਵਿੱਚੋਂ ਗ਼ਰੀਬ ਹੈ, ਤਾਂ ਤੁਸੀਂ ਉਹਨਾਂ ਨਾਲ ਕਠੋਰ ਦਿਲ ਨਾ ਹੋਵੋ ਅਤੇ ਨਾ ਹੀ ਤੰਗ ਹੋਵੋ।

8ਇਸ ਦੀ ਬਜਾਏ, ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਜੋ ਵੀ ਚਾਹੀਦਾ ਹੈ ਉਧਾਰ ਦਿਓ।

9ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਾਹਵੇਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।

10ਉਹਨਾਂ ਨੂੰ ਖੁੱਲ੍ਹੇ ਦਿਲ ਨਾਲ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਦਿਲ ਨੂੰ ਬੁਰਾ ਨਾ ਲੱਗੇ ਤਾਂ ਇਸ ਕਰਕੇ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਸਾਰੇ ਕੰਮ ਵਿੱਚ ਅਤੇ ਹਰ ਕੰਮ ਵਿੱਚ ਬਰਕਤ ਦੇਵੇਗਾ ਜਿਸ ਵਿੱਚ ਤੁਸੀਂ ਆਪਣਾ ਹੱਥ ਰੱਖਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.