ਬਿਵਸਥਾ 15

ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਾਹਵੇਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।

Deuteronomy 15:9 (UKJV) Beware that there be not a thought in your wicked heart, saying, The seventh year, the year of release, is at hand; and yours eye be evil against your poor brother, and you give him nothing; and he cry unto the LORD against you, and it be sin unto you.

7ਜੇਕਰ ਤੁਹਾਡੇ ਨਾਲ ਦੇ ਇਸਰਾਏਲੀਆਂ ਵਿੱਚੋਂ ਕੋਈ ਉਸ ਦੇਸ਼ ਦੇ ਕਿਸੇ ਵੀ ਕਸਬੇ ਵਿੱਚ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ ਤੁਹਾਡੇ ਭਰਾਵਾਂ ਵਿੱਚੋਂ ਗ਼ਰੀਬ ਹੈ, ਤਾਂ ਤੁਸੀਂ ਉਹਨਾਂ ਨਾਲ ਕਠੋਰ ਦਿਲ ਨਾ ਹੋਵੋ ਅਤੇ ਨਾ ਹੀ ਤੰਗ ਹੋਵੋ।

8ਇਸ ਦੀ ਬਜਾਏ, ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਜੋ ਵੀ ਚਾਹੀਦਾ ਹੈ ਉਧਾਰ ਦਿਓ।

9ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਾਹਵੇਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।

10ਉਹਨਾਂ ਨੂੰ ਖੁੱਲ੍ਹੇ ਦਿਲ ਨਾਲ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਦਿਲ ਨੂੰ ਬੁਰਾ ਨਾ ਲੱਗੇ ਤਾਂ ਇਸ ਕਰਕੇ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਸਾਰੇ ਕੰਮ ਵਿੱਚ ਅਤੇ ਹਰ ਕੰਮ ਵਿੱਚ ਬਰਕਤ ਦੇਵੇਗਾ ਜਿਸ ਵਿੱਚ ਤੁਸੀਂ ਆਪਣਾ ਹੱਥ ਰੱਖਦੇ ਹੋ।

11ਦੇਸ਼ ਵਿੱਚ ਹਮੇਸ਼ਾ ਗਰੀਬ ਲੋਕ ਰਹਿਣਗੇ, ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਸੰਗੀ ਇਸਰਾਏਲੀਆਂ ਲਈ ਜਿਹੜੇ ਤੁਹਾਡੇ ਦੇਸ਼ ਵਿੱਚ ਗਰੀਬ ਅਤੇ ਲੋੜਵੰਦ ਹਨ, ਉਹਨਾਂ ਲਈ ਖੁੱਲ੍ਹੇ-ਡੁੱਲ੍ਹੇ ਰਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.