ਬਿਵਸਥਾ 16

ਆਪਣੇ ਤਿਉਹਾਰ ਵਿੱਚ ਖੁਸ਼ੀ ਮਨਾਓ, ਤੁਸੀਂ ਅਤੇ ਤੁਹਾਡੇ ਪੁੱਤਰ ਅਤੇ ਧੀਆਂ, ਤੁਹਾਡੇ ਦਾਸ-ਦਾਸੀਆਂ ਅਤੇ ਲੇਵੀਆਂ, ਪਰਦੇਸੀਆਂ, ਯਤੀਮਾਂ ਅਤੇ ਵਿਧਵਾਵਾਂ ਜੋ ਤੁਹਾਡੇ ਨਗਰਾਂ ਵਿੱਚ ਰਹਿੰਦੇ ਹਨ।

Deuteronomy 16:14 (UKJV) And you shall rejoice in your feast, you, and your son, and your daughter, and your manservant, and your maidservant, and the Levite, the stranger, and the fatherless, and the widow, that are within your gates.

12ਯਾਦ ਰੱਖੋ ਕਿ ਤੁਸੀਂ ਮਿਸਰ ਵਿੱਚ ਗ਼ੁਲਾਮ ਸੀ ਅਤੇ ਇਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਮੰਨੋ ਅਤੇ ਪੂਰਾ ਕਰੋ।

13ਜਦੋਂ ਤੁਸੀਂ ਆਪਣੇ ਪਿੜ ਅਤੇ ਦਾਖ਼ਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ।

14ਆਪਣੇ ਤਿਉਹਾਰ ਵਿੱਚ ਖੁਸ਼ੀ ਮਨਾਓ, ਤੁਸੀਂ ਅਤੇ ਤੁਹਾਡੇ ਪੁੱਤਰ ਅਤੇ ਧੀਆਂ, ਤੁਹਾਡੇ ਦਾਸ-ਦਾਸੀਆਂ ਅਤੇ ਲੇਵੀਆਂ, ਪਰਦੇਸੀਆਂ, ਯਤੀਮਾਂ ਅਤੇ ਵਿਧਵਾਵਾਂ ਜੋ ਤੁਹਾਡੇ ਨਗਰਾਂ ਵਿੱਚ ਰਹਿੰਦੇ ਹਨ।

15ਸੱਤਾਂ ਦਿਨਾਂ ਤੱਕ ਆਪਣੇ ਪਰਮੇਸ਼ਵਰ ਦੇ ਲਈ ਤਿਉਹਾਰ ਮਨਾਓ ਜਿੱਥੇ ਯਾਹਵੇਹ ਚੁਣੇਗਾ ਕਿਉਂਕਿ ਤੁਹਾਡਾ ਪਰਮੇਸ਼ਵਰ ਤੁਹਾਡੀ ਸਾਰੀ ਵਾਢੀ ਵਿੱਚ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।

16ਸਾਲ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਆਦਮੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਅੱਗੇ ਉਸ ਜਗ੍ਹਾ ਹਾਜ਼ਰ ਹੋਣ ਜਿੱਥੇ ਉਹ ਚੁਣੇਗਾ ਅਰਥਾਤ ਪਤੀਰੀ ਰੋਟੀ ਦੇ ਤਿਉਹਾਰ ਵਿੱਚ, ਹਫ਼ਤਿਆਂ ਦੇ ਤਿਉਹਾਰ ਅਤੇ ਡੇਰਿਆਂ ਦੇ ਤਿਉਹਾਰ ਵਿੱਚ ਕੋਈ ਵੀ ਯਾਹਵੇਹ ਦੇ ਅੱਗੇ ਖਾਲੀ ਹੱਥ ਨਾ ਹੋਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.