16ਸਾਲ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਆਦਮੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਅੱਗੇ ਉਸ ਜਗ੍ਹਾ ਹਾਜ਼ਰ ਹੋਣ ਜਿੱਥੇ ਉਹ ਚੁਣੇਗਾ ਅਰਥਾਤ ਪਤੀਰੀ ਰੋਟੀ ਦੇ ਤਿਉਹਾਰ ਵਿੱਚ, ਹਫ਼ਤਿਆਂ ਦੇ ਤਿਉਹਾਰ ਅਤੇ ਡੇਰਿਆਂ ਦੇ ਤਿਉਹਾਰ ਵਿੱਚ ਕੋਈ ਵੀ ਯਾਹਵੇਹ ਦੇ ਅੱਗੇ ਖਾਲੀ ਹੱਥ ਨਾ ਹੋਣ।
17ਤੁਹਾਡੇ ਵਿੱਚੋਂ ਹਰ ਇੱਕ ਨੂੰ ਇੱਕ ਆਪਣੇ ਵਿੱਤ ਦੇ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਸ ਤਰ੍ਹਾਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਅਸੀਸ ਦਿੱਤੀ ਹੈ।
18ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਅਧਿਕਾਰੀ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।
19ਤੁਸੀਂ ਨਿਆਂ ਨੂੰ ਨਾ ਵਿਗਾੜੋ ਅਤੇ ਪੱਖਪਾਤ ਨਾ ਕਰੋ ਅਤੇ ਨਾ ਹੀ ਰਿਸ਼ਵਤ ਲਓ ਕਿਉਂਕਿ ਰਿਸ਼ਵਤ ਬੁੱਧੀਮਾਨਾਂ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੇ ਸ਼ਬਦਾ ਨੂੰ ਉਲਟਾ ਦਿੰਦੀਆਂ ਹਨ।
20ਕੇਵਲ ਨਿਆਂ ਅਤੇ ਨਿਆਂ ਦੀ ਪਾਲਣਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਸਕੋ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ।