ਬਿਵਸਥਾ 16

ਤੁਸੀਂ ਨਿਆਂ ਨੂੰ ਨਾ ਵਿਗਾੜੋ ਅਤੇ ਪੱਖਪਾਤ ਨਾ ਕਰੋ ਅਤੇ ਨਾ ਹੀ ਰਿਸ਼ਵਤ ਲਓ ਕਿਉਂਕਿ ਰਿਸ਼ਵਤ ਬੁੱਧੀਮਾਨਾਂ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੇ ਸ਼ਬਦਾ ਨੂੰ ਉਲਟਾ ਦਿੰਦੀਆਂ ਹਨ।

Deuteronomy 16:19 (UKJV) You shall not shift judgment; you shall not respect persons, neither take a gift: for a gift does blind the eyes of the wise, and pervert the words of the righteous.

17ਤੁਹਾਡੇ ਵਿੱਚੋਂ ਹਰ ਇੱਕ ਨੂੰ ਇੱਕ ਆਪਣੇ ਵਿੱਤ ਦੇ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਸ ਤਰ੍ਹਾਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਅਸੀਸ ਦਿੱਤੀ ਹੈ।

18ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਅਧਿਕਾਰੀ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।

19ਤੁਸੀਂ ਨਿਆਂ ਨੂੰ ਨਾ ਵਿਗਾੜੋ ਅਤੇ ਪੱਖਪਾਤ ਨਾ ਕਰੋ ਅਤੇ ਨਾ ਹੀ ਰਿਸ਼ਵਤ ਲਓ ਕਿਉਂਕਿ ਰਿਸ਼ਵਤ ਬੁੱਧੀਮਾਨਾਂ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੇ ਸ਼ਬਦਾ ਨੂੰ ਉਲਟਾ ਦਿੰਦੀਆਂ ਹਨ।

20ਕੇਵਲ ਨਿਆਂ ਅਤੇ ਨਿਆਂ ਦੀ ਪਾਲਣਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਸਕੋ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ।

21ਅਸ਼ੇਰਾਹ ਦੀ ਲੱਕੜੀ ਦਾ ਕੋਈ ਵੀ ਖੰਭਾ ਉਸ ਜਗਵੇਦੀ ਦੇ ਕੋਲ ਨਾ ਖੜ੍ਹਾ ਕਰੋ ਜਿਸ ਨੂੰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਬਣਾਉਂਦੇ ਹੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.