10ਤੁਹਾਨੂੰ ਉਹਨਾਂ ਫ਼ੈਸਲਿਆਂ ਦੇ ਅਨੁਸਾਰ ਕੰਮ ਕਰਨਾ ਚਾਹੀਦਾ ਹੈ ਜੋ ਤੁਹਾਨੂੰ ਉਸ ਸਥਾਨ ਤੋਂ ਦੇਣਗੇ, ਜਿਹੜਾ ਯਾਹਵੇਹ ਚੁਣੇਗਾ। ਜੋ ਕੁਝ ਉਹ ਤੁਹਾਨੂੰ ਦੱਸਣ ਤੁਸੀਂ ਪੂਰਨਤਾਈ ਨਾਲ ਉਸ ਦੀ ਪਾਲਣਾ ਕਰਿਓ।
11ਜੋ ਕੁਝ ਉਹ ਤੁਹਾਨੂੰ ਸਿਖਾਉਂਦੇ ਹਨ ਅਤੇ ਜੋ ਉਹ ਤੁਹਾਨੂੰ ਦਿੰਦੇ ਹਨ ਉਸ ਅਨੁਸਾਰ ਚੱਲੋ। ਜੋ ਉਹ ਤੁਹਾਨੂੰ ਦੱਸਦੇ ਹਨ, ਉਸ ਤੋਂ ਸੱਜੇ ਜਾਂ ਖੱਬੇ ਪਾਸੇ ਨਾ ਮੁੜੋ।
12ਜੋ ਕੋਈ ਨਿਆਂਕਾਰ ਜਾਂ ਜਾਜਕ ਦੀ ਨਿੰਦਿਆ ਕਰਦਾ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਉਹ ਮਨੁੱਖ ਮਾਰ ਦਿੱਤਾ ਜਾਵੇ ਇਸ ਤਰ੍ਹਾਂ ਤੁਸੀਂ ਇਸਰਾਏਲ ਵਿੱਚੋਂ ਬੁਰਾਈ ਨੂੰ ਸਾਫ਼ ਕਰਨਾ।
13ਇਸ ਤਰ੍ਹਾਂ ਸਾਰੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫਿਰ ਗਲਤੀ ਨਾ ਕਰਨਗੇ।
14ਜਦੋਂ ਤੁਸੀਂ ਉਸ ਧਰਤੀ ਵਿੱਚ ਪ੍ਰਵੇਸ਼ ਕਰੋ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਕੇ ਅਤੇ ਉਸ ਵਿੱਚ ਵੱਸ ਜਾਓ ਅਤੇ ਤੁਸੀਂ ਆਖੋ, “ਅਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੀ ਤਰ੍ਹਾਂ ਆਪਣੇ ਉੱਤੇ ਇੱਕ ਰਾਜਾ ਨਿਯੁਕਤ ਕਰ ਲਈਏ,”