12ਜੋ ਕੋਈ ਨਿਆਂਕਾਰ ਜਾਂ ਜਾਜਕ ਦੀ ਨਿੰਦਿਆ ਕਰਦਾ ਹੈ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਉਹ ਮਨੁੱਖ ਮਾਰ ਦਿੱਤਾ ਜਾਵੇ ਇਸ ਤਰ੍ਹਾਂ ਤੁਸੀਂ ਇਸਰਾਏਲ ਵਿੱਚੋਂ ਬੁਰਾਈ ਨੂੰ ਸਾਫ਼ ਕਰਨਾ।
13ਇਸ ਤਰ੍ਹਾਂ ਸਾਰੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫਿਰ ਗਲਤੀ ਨਾ ਕਰਨਗੇ।
14ਜਦੋਂ ਤੁਸੀਂ ਉਸ ਧਰਤੀ ਵਿੱਚ ਪ੍ਰਵੇਸ਼ ਕਰੋ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਕੇ ਅਤੇ ਉਸ ਵਿੱਚ ਵੱਸ ਜਾਓ ਅਤੇ ਤੁਸੀਂ ਆਖੋ, “ਅਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੀ ਤਰ੍ਹਾਂ ਆਪਣੇ ਉੱਤੇ ਇੱਕ ਰਾਜਾ ਨਿਯੁਕਤ ਕਰ ਲਈਏ,”
15ਤਾਂ ਜਿਸ ਨੂੰ ਯਾਹਵੇਹ ਤੁਹਾਡਾ ਪਰਮੇਸ਼ਵਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਉਹ ਤੁਹਾਡੇ ਭਰਾ ਇਸਰਾਏਲੀਆਂ ਵਿੱਚੋਂ ਹੋਣਾ ਚਾਹੀਦਾ ਹੈ। ਕਿਸੇ ਵਿਦੇਸ਼ੀ ਨੂੰ ਆਪਣੇ ਉੱਤੇ ਨਾ ਰੱਖੋ, ਜਿਹੜਾ ਇਸਰਾਏਲੀ ਨਹੀਂ ਹੈ।
16ਇਸ ਤੋਂ ਇਲਾਵਾ, ਰਾਜੇ ਨੂੰ ਆਪਣੇ ਲਈ ਬਹੁਤ ਸਾਰੇ ਘੋੜੇ ਨਹੀਂ ਲੈਣੇ ਚਾਹੀਦੇ ਅਤੇ ਨਾ ਹੀ ਲੋਕਾਂ ਨੂੰ ਮਿਸਰ ਵੱਲ ਵਾਪਸ ਮੋੜੇ, ਕਿਉ ਜੋ ਯਾਹਵੇਹ ਨੇ ਤੁਹਾਨੂੰ ਆਖਿਆ ਹੈ, “ਕਿ ਤੁਸੀਂ ਉਸ ਰਾਹ ਨੂੰ ਫਿਰ ਕਦੇ ਨਾ ਮੁੜਿਓ।”