2ਜੇਕਰ ਕੋਈ ਆਦਮੀ ਜਾਂ ਔਰਤ ਤੁਹਾਡੇ ਵਿੱਚੋਂ ਕਿਸੇ ਇੱਕ ਨਗਰ ਵਿੱਚ ਰਹਿੰਦਾ ਹੈ ਜੋ ਯਾਹਵੇਹ ਤੁਹਾਨੂੰ ਦਿੰਦਾ ਹੈ ਅਤੇ ਤੁਹਾਡੇ ਪਰਮੇਸ਼ਵਰ ਦੀ ਨਿਗਾਹ ਵਿੱਚ ਆਪਣੇ ਨੇਮ ਦੀ ਉਲੰਘਣਾ ਕਰਦਾ ਹੋਇਆ ਪਾਇਆ ਜਾਂਦਾ ਹੈ।
3ਅਤੇ ਮੇਰੇ ਹੁਕਮ ਦੇ ਉਲਟ ਹੋਰ ਦੇਵਤਿਆਂ ਦੀ ਪੂਜਾ ਕਰਨ ਲਗੇ ਜਾਂ ਸੂਰਜ ਜਾਂ ਚੰਦ ਜਾਂ ਅਕਾਸ਼ ਦੇ ਤਾਰਿਆਂ ਨੂੰ ਮੱਥਾ ਟੇਕਿਆ ਹੋਵੇ,
4ਅਤੇ ਇਹ ਤੁਹਾਡੇ ਧਿਆਨ ਵਿੱਚ ਲਿਆਂਦਾ ਗਿਆ ਹੈ, ਤਾਂ ਤੁਸੀਂ ਇਸ ਦੀ ਚੰਗੀ ਤਰ੍ਹਾਂ ਜਾਂਚ ਕਰੋ। ਜੇ ਇਹ ਸੱਚ ਹੈ ਅਤੇ ਇਹ ਸਾਬਤ ਹੋ ਗਿਆ ਹੈ ਕਿ ਇਹ ਘਿਣਾਉਣੀ ਗੱਲ ਇਸਰਾਏਲ ਵਿੱਚ ਹੀ ਕੀਤੀ ਗਈ ਹੈ,
5ਜਿਸ ਆਦਮੀ ਜਾਂ ਔਰਤ ਨੇ ਇਹ ਬੁਰਾ ਕੰਮ ਕੀਤਾ ਹੈ, ਉਸ ਨੂੰ ਆਪਣੇ ਸ਼ਹਿਰ ਦੇ ਦਰਵਾਜ਼ੇ ਕੋਲ ਲੈ ਜਾਓ ਅਤੇ ਉਸ ਵਿਅਕਤੀ ਨੂੰ ਪੱਥਰ ਮਾਰ ਕੇ ਮਾਰ ਦਿਓ।
6ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਉੱਤੇ ਇੱਕ ਵਿਅਕਤੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ, ਪਰ ਇੱਕ ਹੀ ਗਵਾਹ ਦੀ ਗਵਾਹੀ ਉੱਤੇ ਕਿਸੇ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ।