5ਜਿਸ ਆਦਮੀ ਜਾਂ ਔਰਤ ਨੇ ਇਹ ਬੁਰਾ ਕੰਮ ਕੀਤਾ ਹੈ, ਉਸ ਨੂੰ ਆਪਣੇ ਸ਼ਹਿਰ ਦੇ ਦਰਵਾਜ਼ੇ ਕੋਲ ਲੈ ਜਾਓ ਅਤੇ ਉਸ ਵਿਅਕਤੀ ਨੂੰ ਪੱਥਰ ਮਾਰ ਕੇ ਮਾਰ ਦਿਓ।
6ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਉੱਤੇ ਇੱਕ ਵਿਅਕਤੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ, ਪਰ ਇੱਕ ਹੀ ਗਵਾਹ ਦੀ ਗਵਾਹੀ ਉੱਤੇ ਕਿਸੇ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ।
7ਉਸ ਵਿਅਕਤੀ ਨੂੰ ਮਾਰਨ ਵਿੱਚ ਪਹਿਲਾਂ ਗਵਾਹਾਂ ਦੇ ਹੱਥ ਹੋਣੇ ਚਾਹੀਦੇ ਹਨ, ਅਤੇ ਫਿਰ ਸਾਰੇ ਲੋਕਾਂ ਦੇ ਹੱਥ। ਤੁਹਾਨੂੰ ਆਪਣੇ ਵਿੱਚੋਂ ਬਦੀ ਨੂੰ ਦੂਰ ਕਰਨਾ ਚਾਹੀਦਾ ਹੈ।
8ਜੇ ਤੁਹਾਡੀਆਂ ਅਦਾਲਤਾਂ ਵਿੱਚ ਅਜਿਹੇ ਮੁਕੱਦਮੇ ਆਉਂਦੇ ਹਨ ਜਿਨ੍ਹਾਂ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਮੁਸ਼ਕਲ ਹੈ, ਭਾਵੇਂ ਖੂਨ-ਖਰਾਬਾ, ਮੁਕੱਦਮੇ ਜਾਂ ਹਮਲੇ, ਉਹਨਾਂ ਨੂੰ ਉਸ ਜਗ੍ਹਾ ਉੱਤੇ ਲੈ ਜਾਓ ਜੋ ਤੁਹਾਡਾ ਪਰਮੇਸ਼ਵਰ ਚੁਣੇਗਾ।
9ਲੇਵੀ ਜਾਜਕਾਂ ਕੋਲ ਅਤੇ ਉਸ ਨਿਆਂਕਾਰ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਹਨਾਂ ਦਿਨਾਂ ਵਿੱਚ ਹੋਣਗੇ। ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ।