ਬਿਵਸਥਾ 17

ਜੇ ਤੁਹਾਡੀਆਂ ਅਦਾਲਤਾਂ ਵਿੱਚ ਅਜਿਹੇ ਮੁਕੱਦਮੇ ਆਉਂਦੇ ਹਨ ਜਿਨ੍ਹਾਂ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਮੁਸ਼ਕਲ ਹੈ, ਭਾਵੇਂ ਖੂਨ-ਖਰਾਬਾ, ਮੁਕੱਦਮੇ ਜਾਂ ਹਮਲੇ, ਉਹਨਾਂ ਨੂੰ ਉਸ ਜਗ੍ਹਾ ਉੱਤੇ ਲੈ ਜਾਓ ਜੋ ਤੁਹਾਡਾ ਪਰਮੇਸ਼ਵਰ ਚੁਣੇਗਾ।

Deuteronomy 17:8 (UKJV) If there arise a matter too hard for you in judgment, between blood and blood, between plea and plea, and between stroke and stroke, being matters of controversy within your gates: then shall you arise, and get you up into the place which the LORD your God shall choose;

6ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਉੱਤੇ ਇੱਕ ਵਿਅਕਤੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ, ਪਰ ਇੱਕ ਹੀ ਗਵਾਹ ਦੀ ਗਵਾਹੀ ਉੱਤੇ ਕਿਸੇ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ।

7ਉਸ ਵਿਅਕਤੀ ਨੂੰ ਮਾਰਨ ਵਿੱਚ ਪਹਿਲਾਂ ਗਵਾਹਾਂ ਦੇ ਹੱਥ ਹੋਣੇ ਚਾਹੀਦੇ ਹਨ, ਅਤੇ ਫਿਰ ਸਾਰੇ ਲੋਕਾਂ ਦੇ ਹੱਥ। ਤੁਹਾਨੂੰ ਆਪਣੇ ਵਿੱਚੋਂ ਬਦੀ ਨੂੰ ਦੂਰ ਕਰਨਾ ਚਾਹੀਦਾ ਹੈ।

8ਜੇ ਤੁਹਾਡੀਆਂ ਅਦਾਲਤਾਂ ਵਿੱਚ ਅਜਿਹੇ ਮੁਕੱਦਮੇ ਆਉਂਦੇ ਹਨ ਜਿਨ੍ਹਾਂ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਮੁਸ਼ਕਲ ਹੈ, ਭਾਵੇਂ ਖੂਨ-ਖਰਾਬਾ, ਮੁਕੱਦਮੇ ਜਾਂ ਹਮਲੇ, ਉਹਨਾਂ ਨੂੰ ਉਸ ਜਗ੍ਹਾ ਉੱਤੇ ਲੈ ਜਾਓ ਜੋ ਤੁਹਾਡਾ ਪਰਮੇਸ਼ਵਰ ਚੁਣੇਗਾ।

9ਲੇਵੀ ਜਾਜਕਾਂ ਕੋਲ ਅਤੇ ਉਸ ਨਿਆਂਕਾਰ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਹਨਾਂ ਦਿਨਾਂ ਵਿੱਚ ਹੋਣਗੇ। ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ।

10ਤੁਹਾਨੂੰ ਉਹਨਾਂ ਫ਼ੈਸਲਿਆਂ ਦੇ ਅਨੁਸਾਰ ਕੰਮ ਕਰਨਾ ਚਾਹੀਦਾ ਹੈ ਜੋ ਤੁਹਾਨੂੰ ਉਸ ਸਥਾਨ ਤੋਂ ਦੇਣਗੇ, ਜਿਹੜਾ ਯਾਹਵੇਹ ਚੁਣੇਗਾ। ਜੋ ਕੁਝ ਉਹ ਤੁਹਾਨੂੰ ਦੱਸਣ ਤੁਸੀਂ ਪੂਰਨਤਾਈ ਨਾਲ ਉਸ ਦੀ ਪਾਲਣਾ ਕਰਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.