8ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ ਉਸ ਨੂੰ ਛੱਡ, ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।
9ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਤਾਂ ਉੱਥੋਂ ਦੀਆਂ ਕੌਮਾਂ ਦੇ ਘਿਣਾਉਣੇ ਤਰੀਕਿਆਂ ਦੀ ਰੀਸ ਕਰਨੀ ਨਾ ਸਿੱਖਿਓ।
10ਤੁਹਾਡੇ ਵਿੱਚੋਂ ਕੋਈ ਅਜਿਹਾ ਨਾ ਲੱਭੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਵਿੱਚ ਬਲੀਦਾਨ ਕਰੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
11ਜਾਂ ਜਾਦੂ ਕਰਦਾ ਹੋਵੇ, ਜਾਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।
12ਜਿਹੜਾ ਵੀ ਇਹ ਕੰਮ ਕਰਦਾ ਹੈ ਉਹ ਯਾਹਵੇਹ ਅੱਗੇ ਘਿਣਾਉਣੇ ਹਨ, ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਬਾਹਰ ਕੱਢ ਦੇਵੇਗਾ।