11ਜਾਂ ਜਾਦੂ ਕਰਦਾ ਹੋਵੇ, ਜਾਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।
12ਜਿਹੜਾ ਵੀ ਇਹ ਕੰਮ ਕਰਦਾ ਹੈ ਉਹ ਯਾਹਵੇਹ ਅੱਗੇ ਘਿਣਾਉਣੇ ਹਨ, ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਬਾਹਰ ਕੱਢ ਦੇਵੇਗਾ।
13ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਨਿਰਦੋਸ਼ ਹੋਵੋ।
14ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੇ ਹਨ, ਪਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।
15ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਭਰਾ ਇਸਰਾਏਲੀਆਂ ਵਿੱਚੋਂ ਖੜ੍ਹਾ ਕਰੇਗਾ, ਤੁਸੀਂ ਉਸ ਦੀ ਜ਼ਰੂਰ ਸੁਣਨਾ।