ਬਿਵਸਥਾ 18

ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੇ ਹਨ, ਪਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।

Deuteronomy 18:14 (UKJV) For these nations, which you shall possess, hearkened unto observers of times, and unto diviners: but as for you, the LORD your God has not suffered you so to do.

12ਜਿਹੜਾ ਵੀ ਇਹ ਕੰਮ ਕਰਦਾ ਹੈ ਉਹ ਯਾਹਵੇਹ ਅੱਗੇ ਘਿਣਾਉਣੇ ਹਨ, ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਬਾਹਰ ਕੱਢ ਦੇਵੇਗਾ।

13ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਨਿਰਦੋਸ਼ ਹੋਵੋ।

14ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੇ ਹਨ, ਪਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।

15ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਭਰਾ ਇਸਰਾਏਲੀਆਂ ਵਿੱਚੋਂ ਖੜ੍ਹਾ ਕਰੇਗਾ, ਤੁਸੀਂ ਉਸ ਦੀ ਜ਼ਰੂਰ ਸੁਣਨਾ।

16ਇਹ ਤੇਰੀ ਉਸ ਬੇਨਤੀ ਅਨੁਸਾਰ ਹੋਵੇਗਾ, ਜਿਹੜੀ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ਵਰ ਯਾਹਵੇਹ ਦੇ ਅੱਗੇ ਕੀਤੀ ਸੀ, “ਅਸੀਂ ਫਿਰ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਇਹ ਵੱਡੀ ਅੱਗ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.