13ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਨਿਰਦੋਸ਼ ਹੋਵੋ।
14ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੇ ਹਨ, ਪਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।
15ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਭਰਾ ਇਸਰਾਏਲੀਆਂ ਵਿੱਚੋਂ ਖੜ੍ਹਾ ਕਰੇਗਾ, ਤੁਸੀਂ ਉਸ ਦੀ ਜ਼ਰੂਰ ਸੁਣਨਾ।
16ਇਹ ਤੇਰੀ ਉਸ ਬੇਨਤੀ ਅਨੁਸਾਰ ਹੋਵੇਗਾ, ਜਿਹੜੀ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ਵਰ ਯਾਹਵੇਹ ਦੇ ਅੱਗੇ ਕੀਤੀ ਸੀ, “ਅਸੀਂ ਫਿਰ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਇਹ ਵੱਡੀ ਅੱਗ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।”
17ਯਾਹਵੇਹ ਨੇ ਮੈਨੂੰ ਕਿਹਾ, “ਜੋ ਉਹ ਕਹਿੰਦੇ ਹਨ ਉਹ ਚੰਗਾ ਹੈ।