ਬਿਵਸਥਾ 18

ਇਹ ਤੇਰੀ ਉਸ ਬੇਨਤੀ ਅਨੁਸਾਰ ਹੋਵੇਗਾ, ਜਿਹੜੀ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ਵਰ ਯਾਹਵੇਹ ਦੇ ਅੱਗੇ ਕੀਤੀ ਸੀ, “ਅਸੀਂ ਫਿਰ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਇਹ ਵੱਡੀ ਅੱਗ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।”

Deuteronomy 18:16 (UKJV) According to all that you desired of the LORD your God in Horeb in the day of the assembly, saying, Let me not hear again the voice of the LORD my God, neither let me see this great fire any more, that I die not.

14ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੇ ਹਨ, ਪਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।

15ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਭਰਾ ਇਸਰਾਏਲੀਆਂ ਵਿੱਚੋਂ ਖੜ੍ਹਾ ਕਰੇਗਾ, ਤੁਸੀਂ ਉਸ ਦੀ ਜ਼ਰੂਰ ਸੁਣਨਾ।

16ਇਹ ਤੇਰੀ ਉਸ ਬੇਨਤੀ ਅਨੁਸਾਰ ਹੋਵੇਗਾ, ਜਿਹੜੀ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ਵਰ ਯਾਹਵੇਹ ਦੇ ਅੱਗੇ ਕੀਤੀ ਸੀ, “ਅਸੀਂ ਫਿਰ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਇਹ ਵੱਡੀ ਅੱਗ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।”

17ਯਾਹਵੇਹ ਨੇ ਮੈਨੂੰ ਕਿਹਾ, “ਜੋ ਉਹ ਕਹਿੰਦੇ ਹਨ ਉਹ ਚੰਗਾ ਹੈ।

18ਮੈਂ ਉਹਨਾਂ ਦੇ ਲਈ ਉਹਨਾਂ ਦੇ ਭਰਾ ਇਸਰਾਏਲੀਆਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਬਚਨ ਉਹ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਉਹਨਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਉਸਨੂੰ ਹੁਕਮ ਦੇਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.