ਬਿਵਸਥਾ 18

ਲੋਕਾਂ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ, ਭਾਵੇਂ ਉਹ ਬਲਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ।

Deuteronomy 18:3 (UKJV) And this shall be the priest's due from the people, from them that offer a sacrifice, whether it be ox or sheep; and they shall give unto the priest the shoulder, and the two cheeks, and the maw.

1ਲੇਵੀ ਜਾਜਕਾਂ ਨੂੰ, ਸਗੋਂ ਲੇਵੀ ਦੇ ਸਾਰੇ ਗੋਤ ਨੂੰ ਇਸਰਾਏਲ ਦੇ ਨਾਲ ਕੋਈ ਵੰਡ ਜਾਂ ਵਿਰਾਸਤ ਨਹੀਂ ਹੋਵੇਗੀ। ਉਹ ਯਾਹਵੇਹ ਨੂੰ ਚੜ੍ਹਾਈਆਂ ਗਈਆਂ ਅੱਗ ਦੀਆਂ ਭੇਟਾਂ ਅਤੇ ਉਸ ਦੇ ਭਾਗ ਵਿੱਚੋਂ ਖਾਣਗੇ।

2ਉਹਨਾਂ ਦੀ ਆਪਣੇ ਇਸਰਾਏਲੀਆਂ ਵਿੱਚ ਕੋਈ ਵਿਰਾਸਤ ਨਹੀਂ ਹੋਵੇਗੀ ਕਿਉਂਕਿ ਯਾਹਵੇਹ ਹੀ ਉਹਨਾਂ ਦੀ ਵਿਰਾਸਤ ਹੈ, ਜਿਵੇਂ ਉਸਨੇ ਉਹਨਾਂ ਨਾਲ ਵਾਅਦਾ ਕੀਤਾ ਸੀ।

3ਲੋਕਾਂ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ, ਭਾਵੇਂ ਉਹ ਬਲਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ।

4ਤੁਸੀਂ ਉਹਨਾਂ ਨੂੰ ਆਪਣੇ ਅੰਨ ਦਾ ਪਹਿਲਾ ਫਲ, ਨਵੀਂ ਦਾਖ਼ਰਸ ਅਤੇ ਜ਼ੈਤੂਨ ਦਾ ਤੇਲ ਅਤੇ ਆਪਣੀਆਂ ਭੇਡਾਂ ਦੀ ਕਤਰੀ ਹੋਈ ਪਹਿਲੀ ਉੱਨ ਦਿਓ।

5ਕਿਉਂਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਹਨਾਂ ਨੂੰ ਅਤੇ ਉਹਨਾਂ ਦੀ ਸੰਤਾਨ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ ਕਿ ਉਹ ਹਮੇਸ਼ਾ ਯਾਹਵੇਹ ਦੇ ਨਾਮ ਵਿੱਚ ਖੜ੍ਹੇ ਰਹਿਣ ਅਤੇ ਸੇਵਾ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.