2ਉਹਨਾਂ ਦੀ ਆਪਣੇ ਇਸਰਾਏਲੀਆਂ ਵਿੱਚ ਕੋਈ ਵਿਰਾਸਤ ਨਹੀਂ ਹੋਵੇਗੀ ਕਿਉਂਕਿ ਯਾਹਵੇਹ ਹੀ ਉਹਨਾਂ ਦੀ ਵਿਰਾਸਤ ਹੈ, ਜਿਵੇਂ ਉਸਨੇ ਉਹਨਾਂ ਨਾਲ ਵਾਅਦਾ ਕੀਤਾ ਸੀ।
3ਲੋਕਾਂ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ, ਭਾਵੇਂ ਉਹ ਬਲਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ।
4ਤੁਸੀਂ ਉਹਨਾਂ ਨੂੰ ਆਪਣੇ ਅੰਨ ਦਾ ਪਹਿਲਾ ਫਲ, ਨਵੀਂ ਦਾਖ਼ਰਸ ਅਤੇ ਜ਼ੈਤੂਨ ਦਾ ਤੇਲ ਅਤੇ ਆਪਣੀਆਂ ਭੇਡਾਂ ਦੀ ਕਤਰੀ ਹੋਈ ਪਹਿਲੀ ਉੱਨ ਦਿਓ।
5ਕਿਉਂਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਹਨਾਂ ਨੂੰ ਅਤੇ ਉਹਨਾਂ ਦੀ ਸੰਤਾਨ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ ਕਿ ਉਹ ਹਮੇਸ਼ਾ ਯਾਹਵੇਹ ਦੇ ਨਾਮ ਵਿੱਚ ਖੜ੍ਹੇ ਰਹਿਣ ਅਤੇ ਸੇਵਾ ਕਰਨ।
6ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਾਹਵੇਹ ਚੁਣੇਗਾ।