ਬਿਵਸਥਾ 18

ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਾਹਵੇਹ ਚੁਣੇਗਾ।

Deuteronomy 18:6 (UKJV) And if a Levite come from any of your gates out of all Israel, where he sojourned, and come with all the desire of his mind unto the place which the LORD shall choose;

4ਤੁਸੀਂ ਉਹਨਾਂ ਨੂੰ ਆਪਣੇ ਅੰਨ ਦਾ ਪਹਿਲਾ ਫਲ, ਨਵੀਂ ਦਾਖ਼ਰਸ ਅਤੇ ਜ਼ੈਤੂਨ ਦਾ ਤੇਲ ਅਤੇ ਆਪਣੀਆਂ ਭੇਡਾਂ ਦੀ ਕਤਰੀ ਹੋਈ ਪਹਿਲੀ ਉੱਨ ਦਿਓ।

5ਕਿਉਂਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਹਨਾਂ ਨੂੰ ਅਤੇ ਉਹਨਾਂ ਦੀ ਸੰਤਾਨ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ ਕਿ ਉਹ ਹਮੇਸ਼ਾ ਯਾਹਵੇਹ ਦੇ ਨਾਮ ਵਿੱਚ ਖੜ੍ਹੇ ਰਹਿਣ ਅਤੇ ਸੇਵਾ ਕਰਨ।

6ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਾਹਵੇਹ ਚੁਣੇਗਾ।

7ਉਹ ਆਪਣੇ ਸਾਰੇ ਲੇਵੀਆਂ ਭਰਾਵਾਂ ਵਾਂਗ ਪਰਮੇਸ਼ਵਰ ਦੇ ਨਾਮ ਉੱਤੇ ਸੇਵਾ ਕਰ ਸਕਦਾ ਹੈ ਜੋ ਯਾਹਵੇਹ ਦੀ ਹਜ਼ੂਰੀ ਵਿੱਚ ਸੇਵਾ ਕਰਦੇ ਹਨ।

8ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ ਉਸ ਨੂੰ ਛੱਡ, ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.