5ਕਿਉਂਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਹਨਾਂ ਨੂੰ ਅਤੇ ਉਹਨਾਂ ਦੀ ਸੰਤਾਨ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ ਕਿ ਉਹ ਹਮੇਸ਼ਾ ਯਾਹਵੇਹ ਦੇ ਨਾਮ ਵਿੱਚ ਖੜ੍ਹੇ ਰਹਿਣ ਅਤੇ ਸੇਵਾ ਕਰਨ।
6ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਾਹਵੇਹ ਚੁਣੇਗਾ।
7ਉਹ ਆਪਣੇ ਸਾਰੇ ਲੇਵੀਆਂ ਭਰਾਵਾਂ ਵਾਂਗ ਪਰਮੇਸ਼ਵਰ ਦੇ ਨਾਮ ਉੱਤੇ ਸੇਵਾ ਕਰ ਸਕਦਾ ਹੈ ਜੋ ਯਾਹਵੇਹ ਦੀ ਹਜ਼ੂਰੀ ਵਿੱਚ ਸੇਵਾ ਕਰਦੇ ਹਨ।
8ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ ਉਸ ਨੂੰ ਛੱਡ, ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।
9ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਤਾਂ ਉੱਥੋਂ ਦੀਆਂ ਕੌਮਾਂ ਦੇ ਘਿਣਾਉਣੇ ਤਰੀਕਿਆਂ ਦੀ ਰੀਸ ਕਰਨੀ ਨਾ ਸਿੱਖਿਓ।