ਬਿਵਸਥਾ 18

ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ ਉਸ ਨੂੰ ਛੱਡ, ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।

Deuteronomy 18:8 (UKJV) They shall have like portions to eat, beside that which comes of the sale of his patrimony.

6ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਾਹਵੇਹ ਚੁਣੇਗਾ।

7ਉਹ ਆਪਣੇ ਸਾਰੇ ਲੇਵੀਆਂ ਭਰਾਵਾਂ ਵਾਂਗ ਪਰਮੇਸ਼ਵਰ ਦੇ ਨਾਮ ਉੱਤੇ ਸੇਵਾ ਕਰ ਸਕਦਾ ਹੈ ਜੋ ਯਾਹਵੇਹ ਦੀ ਹਜ਼ੂਰੀ ਵਿੱਚ ਸੇਵਾ ਕਰਦੇ ਹਨ।

8ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ ਉਸ ਨੂੰ ਛੱਡ, ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।

9ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਤਾਂ ਉੱਥੋਂ ਦੀਆਂ ਕੌਮਾਂ ਦੇ ਘਿਣਾਉਣੇ ਤਰੀਕਿਆਂ ਦੀ ਰੀਸ ਕਰਨੀ ਨਾ ਸਿੱਖਿਓ।

10ਤੁਹਾਡੇ ਵਿੱਚੋਂ ਕੋਈ ਅਜਿਹਾ ਨਾ ਲੱਭੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਵਿੱਚ ਬਲੀਦਾਨ ਕਰੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.