ਬਿਵਸਥਾ 19

ਅਜਿਹਾ ਇਸ ਲਈ ਕਰੋ ਤਾਂ ਜੋ ਤੁਹਾਡੀ ਧਰਤੀ ਵਿੱਚ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਮਿਰਾਸ ਵਜੋਂ ਦੇ ਰਿਹਾ ਹੈ, ਨਿਰਦੋਸ਼ਾਂ ਦਾ ਖੂਨ ਨਾ ਵਹਾਇਆ ਜਾਵੇ ਅਤੇ ਤੁਸੀਂ ਖੂਨ-ਖਰਾਬੇ ਦੇ ਦੋਸ਼ੀ ਨਾ ਹੋਵੋ।

Deuteronomy 19:10 (UKJV) That innocent blood be not shed in your land, which the LORD your God gives you for an inheritance, and so blood be upon you.

8ਜੇਕਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੀਆਂ ਹੱਦਾਂ ਨੂੰ ਵਧਾਉਂਦਾ ਹੈ, ਜਿਵੇਂ ਉਸਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰੀ ਧਰਤੀ ਦੇ ਦੇਵੇ ਜਿਸਦਾ ਉਸਨੇ ਉਹਨਾਂ ਨਾਲ ਵਾਅਦਾ ਕੀਤਾ ਸੀ,

9ਕਿਉਂਕਿ ਤੁਸੀਂ ਅੱਜ ਇਨ੍ਹਾਂ ਸਾਰੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਕਰੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਯਾਹਵੇਹ ਆਪਣੇ ਪਰਮੇਸ਼ਵਰ ਨੂੰ ਪਿਆਰ ਕਰੋ ਅਤੇ ਉਸਦੀ ਆਗਿਆਕਾਰੀ ਵਿੱਚ ਚੱਲੋ ਫਿਰ ਤੁਸੀਂ ਇਨ੍ਹਾਂ ਸ਼ਹਿਰਾਂ ਨਾਲ ਤਿੰਨ ਹੋਰ ਸ਼ਹਿਰਾਂ ਨੂੰ ਵੱਖਰਾ ਕਰ ਲੈਣਾ।

10ਅਜਿਹਾ ਇਸ ਲਈ ਕਰੋ ਤਾਂ ਜੋ ਤੁਹਾਡੀ ਧਰਤੀ ਵਿੱਚ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਮਿਰਾਸ ਵਜੋਂ ਦੇ ਰਿਹਾ ਹੈ, ਨਿਰਦੋਸ਼ਾਂ ਦਾ ਖੂਨ ਨਾ ਵਹਾਇਆ ਜਾਵੇ ਅਤੇ ਤੁਸੀਂ ਖੂਨ-ਖਰਾਬੇ ਦੇ ਦੋਸ਼ੀ ਨਾ ਹੋਵੋ।

11ਪਰ ਜੇ ਕੋਈ ਨਫ਼ਰਤ ਦੇ ਕਾਰਨ ਕਿਸੇ ਗੁਆਂਢੀ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸਨੂੰ ਮਾਰ ਸੁੱਟੇ ਅਤੇ ਫਿਰ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜ ਜਾਵੇ,

12ਤਾਂ ਉਸ ਸ਼ਹਿਰ ਦੇ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਸ਼ਹਿਰ ਵਿੱਚੋਂ ਵਾਪਸ ਲਿਆਉਣ ਅਤੇ ਮਾਰਨ ਲਈ ਖੂਨ ਦਾ ਬਦਲਾ ਲੈਣ ਵਾਲੇ ਦੇ ਹਵਾਲੇ ਕੀਤਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.