11ਪਰ ਜੇ ਕੋਈ ਨਫ਼ਰਤ ਦੇ ਕਾਰਨ ਕਿਸੇ ਗੁਆਂਢੀ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸਨੂੰ ਮਾਰ ਸੁੱਟੇ ਅਤੇ ਫਿਰ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜ ਜਾਵੇ,
12ਤਾਂ ਉਸ ਸ਼ਹਿਰ ਦੇ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਸ਼ਹਿਰ ਵਿੱਚੋਂ ਵਾਪਸ ਲਿਆਉਣ ਅਤੇ ਮਾਰਨ ਲਈ ਖੂਨ ਦਾ ਬਦਲਾ ਲੈਣ ਵਾਲੇ ਦੇ ਹਵਾਲੇ ਕੀਤਾ ਜਾਵੇ।
13ਤੁਸੀਂ ਉਸ ਦੇ ਉੱਤੇ ਤਰਸ ਨਾ ਖਾਓ ਪਰ ਤੁਸੀਂ ਨਿਰਦੋਸ਼ ਦੇ ਖੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।
14ਆਪਣੇ ਗੁਆਂਢੀ ਦੇ ਸੀਮਾ ਦੇ ਪੱਥਰ ਨੂੰ ਆਪਣੇ ਪੂਰਵਜਾਂ ਦੁਆਰਾ ਸਥਾਪਿਤ ਕੀਤੀ ਗਈ ਵਿਰਾਸਤ ਵਿੱਚ ਜਿਹੜੀ ਧਰਤੀ ਤੁਹਾਨੂੰ ਪ੍ਰਾਪਤ ਹੋਈ ਹੈ, ਉਸ ਨੂੰ ਨਾ ਹਿਲਾਓ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਦੇਣ ਲਈ ਦੇ ਰਿਹਾ ਹੈ।
15ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।