ਬਿਵਸਥਾ 19

ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।

Deuteronomy 19:15 (UKJV) One witness shall not rise up against a man for any iniquity, or for any sin, in any sin that he sins: at the mouth of two witnesses, or at the mouth of three witnesses, shall the matter be established.

13ਤੁਸੀਂ ਉਸ ਦੇ ਉੱਤੇ ਤਰਸ ਨਾ ਖਾਓ ਪਰ ਤੁਸੀਂ ਨਿਰਦੋਸ਼ ਦੇ ਖੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।

14ਆਪਣੇ ਗੁਆਂਢੀ ਦੇ ਸੀਮਾ ਦੇ ਪੱਥਰ ਨੂੰ ਆਪਣੇ ਪੂਰਵਜਾਂ ਦੁਆਰਾ ਸਥਾਪਿਤ ਕੀਤੀ ਗਈ ਵਿਰਾਸਤ ਵਿੱਚ ਜਿਹੜੀ ਧਰਤੀ ਤੁਹਾਨੂੰ ਪ੍ਰਾਪਤ ਹੋਈ ਹੈ, ਉਸ ਨੂੰ ਨਾ ਹਿਲਾਓ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਦੇਣ ਲਈ ਦੇ ਰਿਹਾ ਹੈ।

15ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।

16ਜੇਕਰ ਕੋਈ ਝੂਠਾ ਗਵਾਹ ਕਿਸੇ ਉੱਤੇ ਦੋਸ਼ ਲਾਉਣ ਲਈ ਖੜ੍ਹਾਂ ਹੋਵੇ,

17ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਾਹਵੇਹ ਦੇ ਸਨਮੁੱਖ ਅਰਥਾਤ ਉਹਨਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.