ਬਿਵਸਥਾ 19

ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਾਹਵੇਹ ਦੇ ਸਨਮੁੱਖ ਅਰਥਾਤ ਉਹਨਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ।

Deuteronomy 19:17 (UKJV) Then both the men, between whom the controversy is, shall stand before the LORD, before the priests and the judges, which shall be in those days;

15ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।

16ਜੇਕਰ ਕੋਈ ਝੂਠਾ ਗਵਾਹ ਕਿਸੇ ਉੱਤੇ ਦੋਸ਼ ਲਾਉਣ ਲਈ ਖੜ੍ਹਾਂ ਹੋਵੇ,

17ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਾਹਵੇਹ ਦੇ ਸਨਮੁੱਖ ਅਰਥਾਤ ਉਹਨਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ।

18ਨਿਆਂਈਆਂ ਨੂੰ ਚੰਗੀ ਤਰ੍ਹਾਂ ਜਾਂਚ ਕਰਨੀ ਚਾਹੀਦੀ ਹੈ ਅਤੇ ਜੇ ਗਵਾਹ ਝੂਠਾ ਸਾਬਤ ਹੁੰਦਾ ਹੈ ਅਤੇ ਆਪਣੇ ਭਰਾ ਇਸਰਾਏਲੀ ਦੇ ਵਿਰੁੱਧ ਝੂਠੀ ਗਵਾਹੀ ਦਿੰਦਾ ਹੈ,

19ਤਾਂ ਝੂਠੇ ਗਵਾਹ ਨਾਲ ਉਸੇ ਤਰ੍ਹਾਂ ਕਰੋ ਜਿਵੇਂ ਉਸ ਨੇ ਆਪਣੇ ਭਰਾ ਨਾਲ ਕਰਨ ਦੀ ਯੋਜਨਾ ਬਣਾਈ ਸੀ, ਇਸ ਤਰ੍ਹਾਂ ਤੁਹਾਨੂੰ ਆਪਣੇ ਵਿੱਚੋਂ ਬਦੀ ਨੂੰ ਦੂਰ ਕਰਨਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.