ਬਿਵਸਥਾ 19

ਤੁਸੀਂ ਆਪਣੇ ਰਾਹ ਠੀਕ ਕਰ ਲਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਿੱਚ ਦੇ ਰਿਹਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲੈਣਾ ਤਾਂ ਜੋ ਹਰੇਕ ਖੂਨੀ ਉੱਥੇ ਭੱਜ ਜਾਵੇ।

Deuteronomy 19:3 (UKJV) You shall prepare you a way, and divide the coasts of your land, which the LORD your God gives you to inherit, into three parts, that every slayer may flee thither.

1ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਕੌਮਾਂ ਨੂੰ ਤਬਾਹ ਕਰ ਦੇਵੇ, ਜਿਨ੍ਹਾਂ ਦੀ ਧਰਤੀ ਉਹ ਤੁਹਾਨੂੰ ਦੇਣ ਵਾਲਾ ਹੈ ਅਤੇ ਜਦੋਂ ਤੁਸੀਂ ਉਹਨਾਂ ਦੇ ਉੱਤੇ ਕਬਜ਼ਾ ਕਰਕੇ ਉਹਨਾਂ ਦੇ ਸ਼ਹਿਰਾਂ ਤੇ ਘਰਾਂ ਵਿੱਚ ਵੱਸਣ ਲੱਗ ਪਵੋ,

2ਤਦ ਤੁਸੀਂ ਆਪਣੇ ਲਈ ਉਸ ਧਰਤੀ ਵਿੱਚ ਤਿੰਨ ਸ਼ਹਿਰ ਅਲੱਗ ਰੱਖੋ, ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਦੇਣ ਲਈ ਦੇ ਰਿਹਾ ਹੈ।

3ਤੁਸੀਂ ਆਪਣੇ ਰਾਹ ਠੀਕ ਕਰ ਲਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਿੱਚ ਦੇ ਰਿਹਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲੈਣਾ ਤਾਂ ਜੋ ਹਰੇਕ ਖੂਨੀ ਉੱਥੇ ਭੱਜ ਜਾਵੇ।

4ਇਹ ਉਸ ਵਿਅਕਤੀ ਦੇ ਲਈ ਨਿਯਮ ਹੈ ਜੋ ਕਿਸੇ ਵਿਅਕਤੀ ਨੂੰ ਮਾਰਦਾ ਹੈ ਅਤੇ ਸੁਰੱਖਿਆ ਲਈ ਉੱਥੋਂ ਭੱਜ ਜਾਂਦਾ ਹੈ, ਕੋਈ ਵੀ ਜਿਹੜਾ ਕਿਸੇ ਗੁਆਂਢੀ ਨੂੰ ਅਣਜਾਣੇ ਵਿੱਚ, ਬਿਨਾਂ ਸੋਚੇ ਸਮਝੇ ਮਾਰ ਦਿੰਦਾ ਹੈ।

5ਉਦਾਹਰਣ ਵਜੋਂ, ਕੋਈ ਮਨੁੱਖ ਆਪਣੇ ਗੁਆਂਢੀ ਨਾਲ ਜੰਗਲ ਵਿੱਚ ਲੱਕੜਾਂ ਵੱਢਣ ਲਈ ਜਾਂਦਾ ਹੈ, ਅਤੇ ਜਦ ਉਹ ਹੱਥ ਵਿੱਚ ਕੁਹਾੜੀ ਫੜ੍ਹ ਕੇ ਰੁੱਖ ਨੂੰ ਵੱਢਣ ਲਈ ਟੱਕ ਮਾਰੇ ਅਤੇ ਕੁਹਾੜੀ ਦਾ ਫਲ ਦਸਤੇ ਵਿੱਚ ਨਿੱਕਲ ਕੇ ਉਸ ਦੇ ਗੁਆਂਢੀ ਨੂੰ ਅਜਿਹਾ ਵੱਜੇ ਕਿ ਉਹ ਮਰ ਜਾਵੇ, ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ ਅਤੇ ਜੀਉਂਦਾ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.