ਬਿਵਸਥਾ 19

ਨਹੀਂ ਤਾਂ ਖ਼ੂਨ ਦਾ ਬਦਲਾ ਲੈਣ ਵਾਲਾ ਗੁੱਸੇ ਵਿੱਚ ਉਹ ਦਾ ਪਿੱਛਾ ਕਰ ਸਕਦਾ ਹੈ, ਜੇਕਰ ਦੂਰੀ ਬਹੁਤ ਜ਼ਿਆਦਾ ਨਾ ਹੋਵੇ ਤਾਂ ਉਹ ਨੂੰ ਫੜ ਲਵੇ ਅਤੇ ਉਸਨੂੰ ਮਾਰ ਸੁੱਟੇ ਭਾਵੇਂ ਕਿ ਉਹ ਮਾਰਨ ਯੋਗ ਨਹੀਂ ਸੀ, ਕਿਉਂ ਜੋ ਉਹ ਆਪਣੇ ਗੁਆਂਢੀ ਨਾਲ ਪਹਿਲਾਂ ਤੋਂ ਹੀ ਵੈਰ ਨਹੀਂ ਰੱਖਦਾ ਸੀ।

Deuteronomy 19:6 (UKJV) Lest the avenger of the blood pursue the slayer, while his heart is hot, and overtake him, because the way is long, and slay him; whereas he was not worthy of death, inasmuch as he hated him not in time past.

4ਇਹ ਉਸ ਵਿਅਕਤੀ ਦੇ ਲਈ ਨਿਯਮ ਹੈ ਜੋ ਕਿਸੇ ਵਿਅਕਤੀ ਨੂੰ ਮਾਰਦਾ ਹੈ ਅਤੇ ਸੁਰੱਖਿਆ ਲਈ ਉੱਥੋਂ ਭੱਜ ਜਾਂਦਾ ਹੈ, ਕੋਈ ਵੀ ਜਿਹੜਾ ਕਿਸੇ ਗੁਆਂਢੀ ਨੂੰ ਅਣਜਾਣੇ ਵਿੱਚ, ਬਿਨਾਂ ਸੋਚੇ ਸਮਝੇ ਮਾਰ ਦਿੰਦਾ ਹੈ।

5ਉਦਾਹਰਣ ਵਜੋਂ, ਕੋਈ ਮਨੁੱਖ ਆਪਣੇ ਗੁਆਂਢੀ ਨਾਲ ਜੰਗਲ ਵਿੱਚ ਲੱਕੜਾਂ ਵੱਢਣ ਲਈ ਜਾਂਦਾ ਹੈ, ਅਤੇ ਜਦ ਉਹ ਹੱਥ ਵਿੱਚ ਕੁਹਾੜੀ ਫੜ੍ਹ ਕੇ ਰੁੱਖ ਨੂੰ ਵੱਢਣ ਲਈ ਟੱਕ ਮਾਰੇ ਅਤੇ ਕੁਹਾੜੀ ਦਾ ਫਲ ਦਸਤੇ ਵਿੱਚ ਨਿੱਕਲ ਕੇ ਉਸ ਦੇ ਗੁਆਂਢੀ ਨੂੰ ਅਜਿਹਾ ਵੱਜੇ ਕਿ ਉਹ ਮਰ ਜਾਵੇ, ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ ਅਤੇ ਜੀਉਂਦਾ ਰਹੇ।

6ਨਹੀਂ ਤਾਂ ਖ਼ੂਨ ਦਾ ਬਦਲਾ ਲੈਣ ਵਾਲਾ ਗੁੱਸੇ ਵਿੱਚ ਉਹ ਦਾ ਪਿੱਛਾ ਕਰ ਸਕਦਾ ਹੈ, ਜੇਕਰ ਦੂਰੀ ਬਹੁਤ ਜ਼ਿਆਦਾ ਨਾ ਹੋਵੇ ਤਾਂ ਉਹ ਨੂੰ ਫੜ ਲਵੇ ਅਤੇ ਉਸਨੂੰ ਮਾਰ ਸੁੱਟੇ ਭਾਵੇਂ ਕਿ ਉਹ ਮਾਰਨ ਯੋਗ ਨਹੀਂ ਸੀ, ਕਿਉਂ ਜੋ ਉਹ ਆਪਣੇ ਗੁਆਂਢੀ ਨਾਲ ਪਹਿਲਾਂ ਤੋਂ ਹੀ ਵੈਰ ਨਹੀਂ ਰੱਖਦਾ ਸੀ।

7ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਲਈ ਤਿੰਨ ਸ਼ਹਿਰ ਅਲੱਗ ਰੱਖੋ।

8ਜੇਕਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੀਆਂ ਹੱਦਾਂ ਨੂੰ ਵਧਾਉਂਦਾ ਹੈ, ਜਿਵੇਂ ਉਸਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰੀ ਧਰਤੀ ਦੇ ਦੇਵੇ ਜਿਸਦਾ ਉਸਨੇ ਉਹਨਾਂ ਨਾਲ ਵਾਅਦਾ ਕੀਤਾ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.