6ਨਹੀਂ ਤਾਂ ਖ਼ੂਨ ਦਾ ਬਦਲਾ ਲੈਣ ਵਾਲਾ ਗੁੱਸੇ ਵਿੱਚ ਉਹ ਦਾ ਪਿੱਛਾ ਕਰ ਸਕਦਾ ਹੈ, ਜੇਕਰ ਦੂਰੀ ਬਹੁਤ ਜ਼ਿਆਦਾ ਨਾ ਹੋਵੇ ਤਾਂ ਉਹ ਨੂੰ ਫੜ ਲਵੇ ਅਤੇ ਉਸਨੂੰ ਮਾਰ ਸੁੱਟੇ ਭਾਵੇਂ ਕਿ ਉਹ ਮਾਰਨ ਯੋਗ ਨਹੀਂ ਸੀ, ਕਿਉਂ ਜੋ ਉਹ ਆਪਣੇ ਗੁਆਂਢੀ ਨਾਲ ਪਹਿਲਾਂ ਤੋਂ ਹੀ ਵੈਰ ਨਹੀਂ ਰੱਖਦਾ ਸੀ।
7ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਲਈ ਤਿੰਨ ਸ਼ਹਿਰ ਅਲੱਗ ਰੱਖੋ।
8ਜੇਕਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੀਆਂ ਹੱਦਾਂ ਨੂੰ ਵਧਾਉਂਦਾ ਹੈ, ਜਿਵੇਂ ਉਸਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰੀ ਧਰਤੀ ਦੇ ਦੇਵੇ ਜਿਸਦਾ ਉਸਨੇ ਉਹਨਾਂ ਨਾਲ ਵਾਅਦਾ ਕੀਤਾ ਸੀ,
9ਕਿਉਂਕਿ ਤੁਸੀਂ ਅੱਜ ਇਨ੍ਹਾਂ ਸਾਰੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਕਰੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਯਾਹਵੇਹ ਆਪਣੇ ਪਰਮੇਸ਼ਵਰ ਨੂੰ ਪਿਆਰ ਕਰੋ ਅਤੇ ਉਸਦੀ ਆਗਿਆਕਾਰੀ ਵਿੱਚ ਚੱਲੋ ਫਿਰ ਤੁਸੀਂ ਇਨ੍ਹਾਂ ਸ਼ਹਿਰਾਂ ਨਾਲ ਤਿੰਨ ਹੋਰ ਸ਼ਹਿਰਾਂ ਨੂੰ ਵੱਖਰਾ ਕਰ ਲੈਣਾ।
10ਅਜਿਹਾ ਇਸ ਲਈ ਕਰੋ ਤਾਂ ਜੋ ਤੁਹਾਡੀ ਧਰਤੀ ਵਿੱਚ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਮਿਰਾਸ ਵਜੋਂ ਦੇ ਰਿਹਾ ਹੈ, ਨਿਰਦੋਸ਼ਾਂ ਦਾ ਖੂਨ ਨਾ ਵਹਾਇਆ ਜਾਵੇ ਅਤੇ ਤੁਸੀਂ ਖੂਨ-ਖਰਾਬੇ ਦੇ ਦੋਸ਼ੀ ਨਾ ਹੋਵੋ।