ਬਿਵਸਥਾ 2

ਜਦੋਂ ਤੁਸੀਂ ਅੰਮੋਨੀਆਂ ਦੇ ਕੋਲ ਆਓ ਤਾਂ ਉਹਨਾਂ ਨੂੰ ਨਾ ਸਤਾਉਣਾ ਅਤੇ ਨਾ ਹੀ ਉਹਨਾਂ ਨੂੰ ਯੁੱਧ ਲਈ ਉਕਸਾਉਣਾ ਕਿਉਂ ਜੋ ਮੈਂ ਤੁਹਾਨੂੰ ਅੰਮੋਨੀਆਂ ਦੀ ਕਿਸੇ ਵੀ ਧਰਤੀ ਉੱਤੇ ਕਬਜ਼ਾ ਕਰਨ ਨਹੀਂ ਦਿਆਂਗਾ ਕਿਉਂ ਜੋ ਮੈਂ ਇਸਨੂੰ ਲੂਤ ਦੇ ਉੱਤਰਾਧਿਕਾਰੀਆਂ ਨੂੰ ਮਲਕੀਅਤ ਵਜੋਂ ਦੇ ਦਿੱਤਾ ਹੈ।”

Deuteronomy 2:19 (UKJV) And when you come nigh opposite to the children of Ammon, distress them not, nor meddle with them: for I will not give you of the land of the children of Ammon any possession; because I have given it unto the children of Lot for a possession.

17ਯਾਹਵੇਹ ਨੇ ਮੈਨੂੰ ਆਖਿਆ,

18“ਅੱਜ ਤੂੰ ਮੋਆਬ ਦੇ ਇਲਾਕੇ ਵਿੱਚੋਂ ਦੀ ਲੰਘਣਾ ਹੈ ਜੋ ਆਰ ਨਗਰ ਵਿੱਚ ਹੈ।

19ਜਦੋਂ ਤੁਸੀਂ ਅੰਮੋਨੀਆਂ ਦੇ ਕੋਲ ਆਓ ਤਾਂ ਉਹਨਾਂ ਨੂੰ ਨਾ ਸਤਾਉਣਾ ਅਤੇ ਨਾ ਹੀ ਉਹਨਾਂ ਨੂੰ ਯੁੱਧ ਲਈ ਉਕਸਾਉਣਾ ਕਿਉਂ ਜੋ ਮੈਂ ਤੁਹਾਨੂੰ ਅੰਮੋਨੀਆਂ ਦੀ ਕਿਸੇ ਵੀ ਧਰਤੀ ਉੱਤੇ ਕਬਜ਼ਾ ਕਰਨ ਨਹੀਂ ਦਿਆਂਗਾ ਕਿਉਂ ਜੋ ਮੈਂ ਇਸਨੂੰ ਲੂਤ ਦੇ ਉੱਤਰਾਧਿਕਾਰੀਆਂ ਨੂੰ ਮਲਕੀਅਤ ਵਜੋਂ ਦੇ ਦਿੱਤਾ ਹੈ।”

20(ਉਸ ਨੂੰ ਵੀ ਰਫ਼ਾਈ ਲੋਕਾਂ ਦਾ ਦੇਸ਼ ਮੰਨਿਆ ਜਾਂਦਾ ਸੀ, ਜੋ ਉੱਥੇ ਰਹਿੰਦੇ ਸਨ, ਪਰ ਅੰਮੋਨੀ ਲੋਕ ਉਹਨਾਂ ਨੂੰ ਜ਼ਮਜ਼ੂੰਮੀ ਆਖਦੇ ਸਨ)

21ਉਹ ਇੱਕ ਤਾਕਤਵਰ ਅਤੇ ਅਣਗਿਣਤ ਅਤੇ ਅਨਾਕੀਆਂ ਵਾਂਗ ਉੱਚੇ-ਲੰਮੇ ਲੋਕ ਸਨ। ਯਾਹਵੇਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਤਬਾਹ ਕਰ ਦਿੱਤਾ, ਜਿਨ੍ਹਾਂ ਨੇ ਉਹਨਾਂ ਨੂੰ ਬਾਹਰ ਕੱਢ ਦਿੱਤਾ ਅਤੇ ਉਹਨਾਂ ਦੇ ਸਥਾਨ ਉੱਤੇ ਵੱਸ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.