ਬਿਵਸਥਾ 20

ਤੁਸੀਂ ਉਹਨਾਂ ਸਾਰੇ ਸ਼ਹਿਰਾਂ ਨਾਲ ਇਸ ਤਰ੍ਹਾਂ ਵਰਤਾਓ ਕਰਿਓ ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹਨਾਂ ਸ਼ਹਿਰਾਂ ਨਾਲ ਨਹੀਂ ਜਿਹੜੇ ਨੇੜਲੇ ਦੇਸ਼ ਦੇ ਹਨ।

Deuteronomy 20:15 (UKJV) Thus shall you do unto all the cities which are very far off from you, which are not of the cities of these nations.

13ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਇਸਨੂੰ ਤੁਹਾਡੇ ਹੱਥ ਵਿੱਚ ਦੇਵੇ ਤਾਂ ਉਸ ਦੇ ਸਾਰੇ ਮਨੁੱਖਾਂ ਨੂੰ ਤਲਵਾਰ ਨਾਲ ਮਾਰ ਦਿਓ।

14ਤੀਵੀਆਂ, ਬਾਲਕਾਂ, ਪਸ਼ੂਆਂ ਅਤੇ ਸ਼ਹਿਰ ਦੀਆਂ ਹੋਰ ਸਾਰੀਆਂ ਵਸਤੂਆਂ, ਤੁਸੀਂ ਇਨ੍ਹਾਂ ਨੂੰ ਆਪਣੇ ਲਈ ਲੁੱਟ ਲੈ ਸਕਦੇ ਹੋ ਅਤੇ ਤੁਸੀਂ ਉਸ ਲੁੱਟ ਦੀ ਵਰਤੋਂ ਕਰ ਸਕਦੇ ਹੋ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਦੁਸ਼ਮਣਾਂ ਤੋਂ ਦਿੰਦਾ ਹੈ।

15ਤੁਸੀਂ ਉਹਨਾਂ ਸਾਰੇ ਸ਼ਹਿਰਾਂ ਨਾਲ ਇਸ ਤਰ੍ਹਾਂ ਵਰਤਾਓ ਕਰਿਓ ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹਨਾਂ ਸ਼ਹਿਰਾਂ ਨਾਲ ਨਹੀਂ ਜਿਹੜੇ ਨੇੜਲੇ ਦੇਸ਼ ਦੇ ਹਨ।

16ਪਰ, ਪਰਾਈਆਂ ਕੌਮਾਂ ਦੇ ਸ਼ਹਿਰਾਂ ਵਿੱਚ, ਜੋ ਯਾਹਵੇਹ ਤੁਹਾਡਾ ਪਰਮੇਸ਼ਵਰ, ਤੁਹਾਨੂੰ ਵਿਰਾਸਤ ਵਜੋਂ ਦੇ ਰਿਹਾ ਹੈ, ਸਾਹ ਲੈਣ ਵਾਲੀ ਕੋਈ ਵੀ ਚੀਜ਼ ਜਿਉਂਦੀ ਨਾ ਛੱਡੋ।

17ਜਿਵੇਂ ਕਿ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ, ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.