ਬਿਵਸਥਾ 20

ਜਿਵੇਂ ਕਿ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ, ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ।

Deuteronomy 20:17 (UKJV) But you shall utterly destroy them; namely, the Hittites, and the Amorites, the Canaanites, and the Perizzites, the Hivites, and the Jebusites; as the LORD your God has commanded you:

15ਤੁਸੀਂ ਉਹਨਾਂ ਸਾਰੇ ਸ਼ਹਿਰਾਂ ਨਾਲ ਇਸ ਤਰ੍ਹਾਂ ਵਰਤਾਓ ਕਰਿਓ ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹਨਾਂ ਸ਼ਹਿਰਾਂ ਨਾਲ ਨਹੀਂ ਜਿਹੜੇ ਨੇੜਲੇ ਦੇਸ਼ ਦੇ ਹਨ।

16ਪਰ, ਪਰਾਈਆਂ ਕੌਮਾਂ ਦੇ ਸ਼ਹਿਰਾਂ ਵਿੱਚ, ਜੋ ਯਾਹਵੇਹ ਤੁਹਾਡਾ ਪਰਮੇਸ਼ਵਰ, ਤੁਹਾਨੂੰ ਵਿਰਾਸਤ ਵਜੋਂ ਦੇ ਰਿਹਾ ਹੈ, ਸਾਹ ਲੈਣ ਵਾਲੀ ਕੋਈ ਵੀ ਚੀਜ਼ ਜਿਉਂਦੀ ਨਾ ਛੱਡੋ।

17ਜਿਵੇਂ ਕਿ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ, ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ।

18ਨਹੀਂ ਤਾਂ, ਉਹ ਤੁਹਾਨੂੰ ਉਹਨਾਂ ਸਾਰੀਆਂ ਘਿਣਾਉਣੀਆਂ ਗੱਲਾਂ ਦੀ ਪਾਲਣ ਕਰਨਾ ਸਿਖਾਉਣਗੇ ਜੋ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ, ਅਤੇ ਤੁਸੀਂ ਆਪਣੇ ਯਾਹਵੇਹ ਦੇ ਵਿਰੁੱਧ ਪਾਪ ਕਰੋਗੇ।

19ਜਦੋਂ ਤੁਸੀਂ ਕਿਸੇ ਸ਼ਹਿਰ ਨੂੰ ਲੰਬੇ ਸਮੇਂ ਤੱਕ ਘੇਰਾ ਪਾ ਕੇ ਉਸ ਉੱਤੇ ਕਬਜ਼ਾ ਕਰਨ ਲਈ ਲੜਦੇ ਹੋ, ਤਾਂ ਉਸ ਦੇ ਰੁੱਖਾਂ ਉੱਤੇ ਕੁਹਾੜੀ ਮਾਰ ਕੇ ਨਾਸ ਨਾ ਕਰੋ ਕਿਉਂ ਜੋ ਤੁਸੀਂ ਉਹਨਾਂ ਦੇ ਫਲ ਖਾ ਸੱਕਦੇ ਹੋ। ਤੁਸੀਂ ਉਹਨਾਂ ਨੂੰ ਨਾ ਕੱਟੋ। ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਹਨਾਂ ਨੂੰ ਘੇਰਾ ਪਾ ਕੇ ਰੱਖੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.