17ਜਿਵੇਂ ਕਿ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ, ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ।
18ਨਹੀਂ ਤਾਂ, ਉਹ ਤੁਹਾਨੂੰ ਉਹਨਾਂ ਸਾਰੀਆਂ ਘਿਣਾਉਣੀਆਂ ਗੱਲਾਂ ਦੀ ਪਾਲਣ ਕਰਨਾ ਸਿਖਾਉਣਗੇ ਜੋ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ, ਅਤੇ ਤੁਸੀਂ ਆਪਣੇ ਯਾਹਵੇਹ ਦੇ ਵਿਰੁੱਧ ਪਾਪ ਕਰੋਗੇ।
19ਜਦੋਂ ਤੁਸੀਂ ਕਿਸੇ ਸ਼ਹਿਰ ਨੂੰ ਲੰਬੇ ਸਮੇਂ ਤੱਕ ਘੇਰਾ ਪਾ ਕੇ ਉਸ ਉੱਤੇ ਕਬਜ਼ਾ ਕਰਨ ਲਈ ਲੜਦੇ ਹੋ, ਤਾਂ ਉਸ ਦੇ ਰੁੱਖਾਂ ਉੱਤੇ ਕੁਹਾੜੀ ਮਾਰ ਕੇ ਨਾਸ ਨਾ ਕਰੋ ਕਿਉਂ ਜੋ ਤੁਸੀਂ ਉਹਨਾਂ ਦੇ ਫਲ ਖਾ ਸੱਕਦੇ ਹੋ। ਤੁਸੀਂ ਉਹਨਾਂ ਨੂੰ ਨਾ ਕੱਟੋ। ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਹਨਾਂ ਨੂੰ ਘੇਰਾ ਪਾ ਕੇ ਰੱਖੋ?
20ਪਰ, ਤੁਸੀਂ ਉਹਨਾਂ ਰੁੱਖਾਂ ਨੂੰ ਕੱਟ ਸਕਦੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਕਿ ਫਲਦਾਰ ਰੁੱਖ ਨਹੀਂ ਹਨ ਅਤੇ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਉਸ ਸਮੇਂ ਘੇਰਾਬੰਦੀ ਕਰਕੇ ਰੱਖਿਓ, ਜਦ ਤੱਕ ਉਹ ਜਿੱਤਿਆ ਨਾ ਜਾਵੇ।