4ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਹੀ ਹੈ ਜੋ ਤੁਹਾਡੇ ਨਾਲ ਜਾਂਦਾ ਹੈ ਅਤੇ ਤੁਹਾਨੂੰ ਜਿੱਤ ਦਿਵਾਉਣ ਲਈ ਤੁਹਾਡੇ ਦੁਸ਼ਮਣਾਂ ਨਾਲ ਲੜਦਾ ਹੈ।”
5ਫਿਰ ਪ੍ਰਧਾਨ ਸੈਨਾ ਨੂੰ ਇਹ ਵੀ ਕਹਿਣਾ ਚਾਹੀਦਾ ਹੈ, “ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜਿਸ ਨੇ ਨਵਾਂ ਘਰ ਬਣਾਇਆ ਹੈ ਅਤੇ ਅਜੇ ਤੱਕ ਇਸਨੂੰ ਸਮਰਪਿਤ ਨਹੀਂ ਕੀਤਾ ਹੈ? ਉਸਨੂੰ ਆਪਣੇ ਘਰ ਵਾਪਸ ਜਾਣਾ ਚਾਹੀਦਾ ਹੈ, ਨਹੀਂ ਤਾਂ ਉਸਦੀ ਮੌਤ ਤੋਂ ਬਾਅਦ ਕੋਈ ਹੋਰ ਵਿਅਕਤੀ ਇਸਨੂੰ ਸਮਰਪਣ ਕਰ ਦੇਵੇਗਾ।
6ਅਤੇ ਕੌਣ ਹੈ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਦਾ ਆਨੰਦ ਨਹੀਂ ਮਾਣਿਆ? ਉਹ ਵੀ ਘਰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਵੀ ਲੜਾਈ ਵਿੱਚ ਮਰ ਜਾਵੇ ਅਤੇ ਕੋਈ ਹੋਰ ਇਸਦਾ ਆਨੰਦ ਮਾਣੇ।
7ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ? ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਉਹ ਵੀ ਲੜਾਈ ਵਿੱਚ ਮਰ ਜਾਵੇ ਅਤੇ ਦੂਸਰਾ ਮਨੁੱਖ ਉਸ ਨਾਲ ਵਿਆਹ ਕਰੇ।”
8ਤਦ ਅਧਿਕਾਰੀ ਅੱਗੇ ਕਹਿਣ, “ਕੀ ਕੋਈ ਡਰਦਾ ਹੈ ਜਾਂ ਮਨ ਕੱਚਾ ਹੁੰਦਾ ਹੈ? ਉਹ ਵੀ ਘਰ ਮੁੜ ਜਾਵੇ ਤਾਂ ਕਿ ਉਸਦੇ ਭਰਾਵਾਂ ਦਾ ਉਸਦੇ ਕਾਰਨ ਹੌਸਲਾ ਨਾ ਟੁੱਟ ਜਾਵੇ।”