ਬਿਵਸਥਾ 21

ਜੇਕਰ ਉਸ ਦੇਸ਼ ਵਿੱਚ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਜੋ ਉਸਨੂੰ ਕਿਸ ਨੇ ਮਾਰਿਆ ਹੈ,

Deuteronomy 21:1 (UKJV) If one be found slain in the land which the LORD your God gives you to possess it, lying in the field, and it be not known who has slain him:

1ਜੇਕਰ ਉਸ ਦੇਸ਼ ਵਿੱਚ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਜੋ ਉਸਨੂੰ ਕਿਸ ਨੇ ਮਾਰਿਆ ਹੈ,

2ਤੁਹਾਡੇ ਬਜ਼ੁਰਗਾਂ ਅਤੇ ਨਿਆਂਈਆਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਲਾਸ਼ ਦੇ ਆਲੇ-ਦੁਆਲੇ ਸ਼ਹਿਰਾਂ ਦੀ ਦੂਰੀ ਨੂੰ ਮਾਪਣ।

3ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.