ਬਿਵਸਥਾ 21

ਜੇ ਕਿਸੇ ਦਾ ਇੱਕ ਜ਼ਿੱਦੀ ਅਤੇ ਬਾਗ਼ੀ ਪੁੱਤਰ ਹੋਵੇ ਜੋ ਆਪਣੇ ਮਾਤਾ-ਪਿਤਾ ਦਾ ਕਹਿਣਾ ਨਹੀਂ ਮੰਨਦਾ ਅਤੇ ਜਦੋਂ ਉਹ ਉਸ ਨੂੰ ਅਨੁਸ਼ਾਸਨ ਦਿੰਦੇ ਹਨ ਤਾਂ ਉਹਨਾਂ ਦੀ ਗੱਲ ਨਹੀਂ ਸੁਣਦਾ,

Deuteronomy 21:18 (UKJV) If a man have a stubborn and rebellious son, which will not obey the voice of his father, or the voice of his mother, and that, when they have chastened him, will not hearken unto them:

16ਜਦੋਂ ਉਹ ਆਪਣੀ ਜਾਇਦਾਦ ਆਪਣੇ ਪੁੱਤਰਾਂ ਨੂੰ ਵੰਡੇ। ਤਾਂ ਉਹ ਪਿਆਰੀ ਦੇ ਪੁੱਤਰ ਨੂੰ ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ

17ਉਸ ਨੂੰ ਆਪਣੀ ਘਿਣਾਉਣੀ ਪਤਨੀ ਦੇ ਪੁੱਤਰ ਨੂੰ ਆਪਣੇ ਸਭ ਕੁਝ ਦਾ ਦੁੱਗਣਾ ਹਿੱਸਾ ਦੇ ਕੇ ਉਸਨੂੰ ਪਹਿਲੌਠਾ ਮੰਨਣਾ ਚਾਹੀਦਾ ਹੈ। ਉਹ ਪੁੱਤਰ ਆਪਣੇ ਪਿਤਾ ਦੀ ਤਾਕਤ ਦੀ ਪਹਿਲੀ ਨਿਸ਼ਾਨੀ ਹੈ। ਪਹਿਲੌਠੇ ਦਾ ਹੱਕ ਉਸ ਦਾ ਹੀ ਹੈ।

18ਜੇ ਕਿਸੇ ਦਾ ਇੱਕ ਜ਼ਿੱਦੀ ਅਤੇ ਬਾਗ਼ੀ ਪੁੱਤਰ ਹੋਵੇ ਜੋ ਆਪਣੇ ਮਾਤਾ-ਪਿਤਾ ਦਾ ਕਹਿਣਾ ਨਹੀਂ ਮੰਨਦਾ ਅਤੇ ਜਦੋਂ ਉਹ ਉਸ ਨੂੰ ਅਨੁਸ਼ਾਸਨ ਦਿੰਦੇ ਹਨ ਤਾਂ ਉਹਨਾਂ ਦੀ ਗੱਲ ਨਹੀਂ ਸੁਣਦਾ,

19ਉਸ ਦੇ ਪਿਤਾ ਅਤੇ ਮਾਤਾ ਉਸ ਨੂੰ ਫੜ ਕੇ ਉਸਨੂੰ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ।

20ਉਹ ਬਜ਼ੁਰਗਾਂ ਨੂੰ ਆਖਣਗੇ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਬਾਗ਼ੀ ਹੈ। ਉਹ ਸਾਡੀ ਗੱਲ ਨਹੀਂ ਮੰਨਦਾ। ਉਹ ਪੇਟੂ ਅਤੇ ਸ਼ਰਾਬੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.