18ਜੇ ਕਿਸੇ ਦਾ ਇੱਕ ਜ਼ਿੱਦੀ ਅਤੇ ਬਾਗ਼ੀ ਪੁੱਤਰ ਹੋਵੇ ਜੋ ਆਪਣੇ ਮਾਤਾ-ਪਿਤਾ ਦਾ ਕਹਿਣਾ ਨਹੀਂ ਮੰਨਦਾ ਅਤੇ ਜਦੋਂ ਉਹ ਉਸ ਨੂੰ ਅਨੁਸ਼ਾਸਨ ਦਿੰਦੇ ਹਨ ਤਾਂ ਉਹਨਾਂ ਦੀ ਗੱਲ ਨਹੀਂ ਸੁਣਦਾ,
19ਉਸ ਦੇ ਪਿਤਾ ਅਤੇ ਮਾਤਾ ਉਸ ਨੂੰ ਫੜ ਕੇ ਉਸਨੂੰ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ।
20ਉਹ ਬਜ਼ੁਰਗਾਂ ਨੂੰ ਆਖਣਗੇ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਬਾਗ਼ੀ ਹੈ। ਉਹ ਸਾਡੀ ਗੱਲ ਨਹੀਂ ਮੰਨਦਾ। ਉਹ ਪੇਟੂ ਅਤੇ ਸ਼ਰਾਬੀ ਹੈ।”
21ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਨੂੰ ਪੱਥਰਾਂ ਨਾਲ ਮਾਰ ਦੇਣ। ਤੁਹਾਨੂੰ ਆਪਣੇ ਵਿੱਚੋਂ ਬਦੀ ਨੂੰ ਦੂਰ ਕਰਨਾ ਚਾਹੀਦਾ ਹੈ। ਸਾਰਾ ਇਸਰਾਏਲ ਇਸ ਬਾਰੇ ਸੁਣੇਗਾ ਅਤੇ ਡਰ ਜਾਵੇਗਾ।
22ਜੇਕਰ ਕਿਸੇ ਵਿਅਕਤੀ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,